Total views : 5506092
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਵਿਜੀਲੈਂਸ ਵਲੋਂ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਵਧੀਕ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਸੁੰਦਰ ਸ਼ਾਮ ਅਰੋੜਾ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ ਪੰਜਾਬ ਮਨਮੋਹਨ ਕੁਮਾਰ ਦੇ ਬਿਆਨਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15 ਅਕਤੂਬਰ 2022 ਨੂੰ ਦਰਜ ਕਰਕੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਸੁੰਦਰ ਸ਼ਾਮ ਅਰੋੜਾ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵੀ ਚੱਲ ਰਹੀ ਹੈ ਜਾਂਚ
ਏ.ਆਈ.ਜੀ. ਮਨਮੋਹਨ ਕੁਮਾਰ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਅਰੋੜਾ ਨੇ 14 ਅਕਤੂਬਰ 2022 ਨੂੰ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿਚ ਮਦਦ ਕਰਨ ਲਈ ਉਸ ਨੂੰ ਇਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਵਿਜੀਲੈਂਸ ਮੁਤਾਬਕ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿਚ ਦੇਣ ਦੀ ਗੱਲ ਕੀਤੀ ਹੈ।ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ, ਜਿਨ੍ਹਾਂ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿਚ ਵਿਜੀਲੈਂਸ ਵਲੋਂ ਟਰੈਪ ਲਗਾ ਕੇ ਸੁੰਦਰ ਸਾਮ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ। ਦੱਸਣਯੋਗ ਹੈ ਕਿ ਵਿਜੀਲੈਂਸ ਸੁੰਦਰ ਸ਼ਾਮ ਅਰੋੜਾ ਖਿਲਾਫ ਇਸ ਮਾਮਲੇ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਪੀ. ਐਸ. ਆਈ.ਸੀ ਘਪਲੇ ’ਚ ਸ਼ਾਮਲ ਹੋਣ ਸਬੰਧੀ ਵੀ ਮਾਮਲੇ ਦਰਜ ਹਨ।