ਹੁਣ! ਘਰ-ਘਰ ਪੁੱਜੇਗਾ ਆਟਾ, ਏਜੰਟ ਦੇ ਆਉਣ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਮਿਲੇਗਾ ਐੱਸਐੱਮਐੱਸ

4674663
Total views : 5505875

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਇਸ ਦਾ ਵੱਡਾ ਕਾਰਨ ਇਹ ਹੈ ਕਿ ਬਠਿੰਡਾ ਵਿਚ ਕਿਸੇ ਵੀ ਡਿਪੂ ਨੂੰ ਅਲਾਟ ਨਾ ਕਰਨ ਦਾ ਕੇਸ ਹਾਈ ਕੋਰਟ ਵਿਚ ਚੱਲ ਰਿਹਾ ਹੈ, ਜਿਸ ਦੀ ਸੁਣਵਾਈ ਅਜੇ ਜਾਰੀ ਹੈ।

ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਨੇ ਸੂਬੇ ਵਿਚ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ ਲਾਗੂ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਸੂਬੇ ਅੰਦਰ ਇਸ ਸਕੀਮ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਹੁਣ ਟੈਂਡਰ ਜਾਰੀ ਕੀਤਾ ਗਿਆ ਹੈ। ਘਰ ਘਰ ਆਟਾ ਪਹੁੰਚਾਉਣ ਲਈ ਇਹ ਟੈਂਡਰ 26 ਸਤੰਬਰ ਤੋਂ ਬਾਅਦ ਖੋਲ੍ਹਿਆ ਜਾਵੇਗਾ। ਇਸ ਸਕੀਮ ਤਹਿਤ ਘਰ ਘਰ ਆਟਾ ਪਹੁੰਚਾਉਣ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ, ਜਿਸ ਵਿਚ ਹਰ ਮਹੀਨੇ ਆਟਾ ਲੋਕਾਂ ਦੇ ਘਰਾਂ ਤਕ ਪਹੁੰਚਾਇਆ ਜਾਵੇਗਾ।

ਹਰ ਘਰ ਆਟਾ ਪਹੁੰਚਾਉਣ ਦੀ ਸਕੀਮ ਤਹਿਤ ਮਾਰਕਫੈੱਡ ਵੱਲੋਂ  ਅਲਾਟ ਕੀਤੇ ਜਾਣਗੇ ਨਵੇਂ ਡਿਪੂ

ਜਦੋਂਕਿ ਸਰਕਾਰ ਵੱਲੋਂ ਹਰ ਘਰ ਆਟਾ ਪਹੁੰਚਾਉਣ ਲਈ ਜਾਰੀ ਕੀਤੇ ਗਏ ਟੈਂਡਰ ਵਿਚ ਕਈ ਤਰ੍ਹਾਂ ਦੀਆਂ ਸ਼ਰਤਾਂ ਵੀ ਲਾਈਆਂ ਗਈਆਂ ਹਨ ਪਰ ਬਠਿੰਡਾ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਇਸ ਦਾ ਵੱਡਾ ਕਾਰਨ ਇਹ ਹੈ ਕਿ ਬਠਿੰਡਾ ਵਿਚ ਕਿਸੇ ਵੀ ਡਿਪੂ ਨੂੰ ਅਲਾਟ ਨਾ ਕਰਨ ਦਾ ਕੇਸ ਹਾਈ ਕੋਰਟ ਵਿਚ ਚੱਲ ਰਿਹਾ ਹੈ, ਜਿਸ ਦੀ ਸੁਣਵਾਈ ਅਜੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਜਾਰੀ ਹੈ। ਬਾਕੀ ਜ਼ਿਲ੍ਹਿਆਂ ’ਚ ਹਰ ਘਰ ਆਟਾ ਪਹੁੰਚਾਉਣ ਦੀ ਸਕੀਮ ਤਹਿਤ ਮਾਰਕਫੈੱਡ ਵੱਲੋਂ ਨਵੇਂ ਡਿਪੂ ਅਲਾਟ ਕੀਤੇ ਜਾਣੇ ਹਨ। ਇਸ ਦੇ ਨਾਲ ਹੀ ਪਿੰਡਾਂ ਵਿਚ ਕਣਕ ਨੂੰ ਸਟੋਰ ਕਰਨ ਅਤੇ ਮਿਲਿੰਗ ਕਰਨ ਤੋਂ ਬਾਅਦ ਮਾਰਕਫੈੱਡ ਵੱਲੋਂ ਹਰ ਘਰ ਵਿਚ ਆਟਾ ਪਹੁੰਚਾਉਣ ਲਈ ਪੰਚਾਇਤੀ ਥਾਵਾਂ ਦੇਖੀਆਂ ਜਾ ਰਹੀਆਂ ਹਨ।

Share this News