Total views : 5505410
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਭਾਜਪਾ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਭਾਜਪਾ ਓ.ਬੀ.ਸੀ ਮੋਰਚੇ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਅੱਜ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਅਮਰਪਾਲ ਸਿੰਘ ਬੋਨੀ ਨੂੰ ਸਨਮਾਨਿਤ ਕਰਦਿਆਂ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ, ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਉਪ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਗਗਨਦੀਪ ਸਿੰਘ ਏ ਆਰ, ਆਲਮਬੀਰ ਸਿੰਘ ਸੰਧੂ, ਅਰੁਣ ਸ਼ਰਮਾ ਅਤੇ ਰਜਿੰਦਰ ਸ਼ਰਮਾ ਨੇ ਬੋਨੀ ਅਜਨਾਲਾ ਦੀ ਕਾਬਲੀਅਤ ਨੂੰ ਪਛਾਣਨ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਦਾ ਧੰਨਵਾਦ ਕੀਤਾ।
ਭਾਜਪਾ ਹਾਈਕਮਾਨ ਨੇ ਬੋਨੀ ਅਜਨਾਲਾ ਦੀ ਕਾਬਲੀਅਤ ਨੂੰ ਪਛਾਣਿਆ- ਪ੍ਰੋ. ਸਰਚਾਂਦ ਸਿੰਘ, ਪ੍ਰੋ. ਮੰਮਣਕੇ
ਉਨ੍ਹਾਂ ਕਿਹਾ ਕਿ ਬੋਨੀ ਅਜਨਾਲਾ ਇਕ ਸਖ਼ਤ ਮਿਹਨਤੀ ਅਤੇ ਪੰਜਾਬ ਦੇ ਜ਼ਮੀਨੀ ਧਰਾਤਲ ਨਾਲ ਜੁੜੇ ਹੋਏ ਤਜਰਬੇਕਾਰ ਆਗੂ ਹਨ, ਜੋ ਨਾ ਕੇਵਲ ਭਾਜਪਾ ਓ.ਬੀ.ਸੀ ਮੋਰਚਾ ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਮਜ਼ਬੂਤ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਦਿਆਂ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਵਿਸ਼ਵਾਸ ਦਵਾਇਆ ਹੈ।