ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 5 ਲੋਕਾਂ ਦੀ ਮੌਤ ਤੇ 35 ਨੂੰ ਬਚਾਇਆ

4674113
Total views : 5505081

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਗ੍ਰਸਤ ਹੋਣ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕੀਤੀ।

ਸ੍ਰੀ ਮੁਕਤਸਰ ਸਾਹਿਬ /ਬਾਰਡਰ ਨਿਊਜ ਸਰਵਿਸ

ਮੁਕਤਸਰ- ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜਿਓਂ ਲੰਘਦੀਆਂ ਜੁੜਵਾਂ ਨਹਿਰਾਂ ‘ਚੋਂ ਸਰਹਿੰਦ ਕੈਨਾਲ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਤੇ 35 ਸਵਾਰੀਆਂ ਨੂੰ ਬਚਾਅ ਲਿਆ ਗਿਆ ਹੈ। ਬਾਕੀਆਂ ਦੇ ਨਹਿਰ ‘ਚ ਰੁੜ੍ਹ ਜਾਣ ਦਾ ਸਮਾਚਾਰ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ। ਬੱਸ ਨੂੰ ਬਾਹਰ ਕੱਢਣ ਲਈ ਯਤਨ ਜਾਰੀ ਹਨ।

ਐੱਸਐੱਸਪੀ ਹਰਮਨਬੀਰ ਗਿੱਲ ਨੇ ਪੰਜ ਮੌਤਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਬੱਸ ਵਿਚ ਕੁੱਲ 45 ਸਵਾਰੀਆਂ ਸਨ ਜਿਨ੍ਹਾਂ ਵਿਚੋਂ 35 ਨੂੰ ਬਚਾਅ ਲਿਆ ਗਿਆ ਹੈ ਤੇ ਜਿਹੜੇ ਰੁੜ੍ਹ ਗਏ ਹਨ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਵਾਪਰੇ ਸੜਕ ਹਾਦਸੇ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01633-262175 ਹੈ।ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਲੋਕ ਵੱਡੀ ਗਿਣਤੀ ‘ਚ ਉੱਥੇ ਪੁੱਜ ਗਏ। ਓਧਰ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪੁੱਜੇ ਤੇ ਬੱਸ ‘ਚੋਂ ਸਵਾਰੀਆਂ ਨੂੰ ਬਾਹਰ ਕੱਢਿਆ।

Share this News