ਝੋਨੇ ਦੀ ਪਰਾਲੀ ਦਾ ਖੇਤ ਵਿਚ ਨਿਪਟਾਰਾ ਕਰਨ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ਵਿਚ ਹੁੰਦਾ ਹੈ ਸੁਧਾਰ : ਮੁੱਖ ਖੇਤੀਬਾੜੀ ਅਫ਼ਸਰ ਢਿਲੋ

4674000
Total views : 5504872

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਗੁਰਦਾਸਪੁਰ/ਵਿਸ਼ਾਲ 

ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ ਖੇਤਾਂ ਵਿੱਚ ਮਿਲਾ ਦੇਣਾ ਚਾਹੀਦਾ ਹੈ।

ਡਾ. ਢਿਲੋਂ ਨੇ ਕਿਹਾ ਕਿ ਝੋਨੇ/ਬਾਸਮਤੀ ਦੀ ਕਟਾਈ ਉਪਰੰਤ ਖੇਤ ਵਿੱਚ ਖੜੇ ਫਸਲ ਦੇ ਕਚਰਿਆਂ ਵਿੱਚ ਬੀਜ ਅਤੇ ਡਾਇਆ ਖਾਦ ਦਾ ਛੱਟਾ ਦੇ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਉਨਾਂ ਕਿਹਾ ਕਿ ਕਟਾਈ ਉਪਰੰਤ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚੋਂ ਹਟਾਏ ਬਗੈਰ ਖੜੇ ਕਚਰਿਆਂ ਵਿੱਚ 40-45 ਕਿਲੋ ਬੀਜ ਦਾ ਛੱਟਾ ਦੇ ਦੇਣਾ ਚਾਹੀਦਾ ਹੈ ਅਤੇ ਛੱਟਾ ਦੇਣ ਉਪਰੰਤ ਮਲਚਰ ਜਾਂ ਕਟਰ-ਕਮ- ਸਪਰੈਡਰ ਨਾਲ ਪਰਾਲੀ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰ ਦੇਣਾ ਚਾਹੀਦਾ ਹੈ ਤਾਂ ਜੋ ਕਣਕ ਸਹੀ ਤਰਾਂ ਉੱਗ ਸਕੇ।

ਉਨਾਂ ਕਿਹਾ ਕਿ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਫੇਸ ਸੀਡਰ ਨਾਮ ਦੀ ਇੱਕ ਮਸ਼ੀਨ ਵੀ ਵਿਕਸਤ ਕੀਤੀ ਗਈ ਜਿਸ ਤੇ ਪੰਜਾਬ ਸਰਕਾਰ ਵੱਲੋਂ 40 ਹਜਾਰ ਤੋਂ 64 ਹਜਾਰ ਤੱਕ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨਾਂ੍ਹ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

Share this News