ਵਿਜੀਲੈਂਸ ਵੱਲੋਂ ਨਗਰ ਕੌਂਸਲ ਦਾ ਜੇ.ਈ 50,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

4674016
Total views : 5504899

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share this News