ਵਿਦਿਆਰਥੀਆਂ ਦੇ ਕੜੇ ਲਾਹੁਣ ਦਾ ਮਾਮਲਾ; ਸ਼੍ਰੋਮਣੀ ਕਮੇਟੀ ਨੇ ਭੇਜੀ ਜਾਂਚ ਟੀਮ

4729115
Total views : 5596727

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ

ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਸ. ਜਗਪਾਲ ਸਿੰਘ, ਪ੍ਰਚਾਰਕ ਭਾਈ ਨਿਰਭੈ ਸਿੰਘ, ਭਾਈ ਅਮਰੀਕ ਸਿੰਘ ਤੇ ਭਾਈ ਹਰਦੀਪ ਸਿੰਘ ਨੂੰ ਸਥਾਨਕ ਸਕੂਲ ਵਿਖੇ ਜਾ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਕਿਉਂਕਿ ਜਦੋਂ ਵੀ ਕਕਾਰਾਂ ਨਾਲ ਸਬੰਧਤ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਸੰਗਤਾਂ ਅੰਦਰ ਰੋਸ ਫੈਲਣਾ ਕੁਦਰਤੀ ਹੈ। ਬਠਿੰਡਾ ਦੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਕੜੇ ਉਤਾਰਨ ਦੀ ਸੰਜੀਦਗੀ ਨੂੰ ਦੇਖਦਿਆਂ ਰਿਪੋਰਟ ਲਈ ਜਾ ਰਹੀ ਹੈ, ਜਿਸ ਮਗਰੋਂ ਅਗਲੀ ਵਿਚਾਰ ਕੀਤੀ ਜਾਵੇਗੀ।

Share this News