Total views : 5509526
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬੀ.ਐਨ.ਈ ਬਿਊਰੋ
ਬਠਿੰਡਾ ਦੇ ਕੈਨਾਲ ਕਲੋਨੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਦੋ ਲੜਕੀਆਂ ਦਾ ਆਪਸ ਵਿੱਚ ਵਿਆਹ ਕਰਵਾਉਣ ਦਾ ਮਾਮਲਾ ਹੁਣ ਤੂਲ ਫੜਦਾ ਨਜ਼ਰ ਆ ਰਿਹਾ ਹੈ।ਮਾਮਲਾ ਗਰਮਾਉਣ ਤੋਂ ਬਾਅਦ ਵਿਆਹ ਕਰਵਾਉਣ ਵਾਲੇ ਗ੍ਰੰਥੀ ਨੇ ਦੋਵੇਂ ਹੱਥ ਖੜ੍ਹੇ ਕਰਕੇ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਮਾਮਲੇ ਵਿੱਚ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਵਿਰੋਧ ਵਿੱਚ ਕਮੇਟੀ ਨੇ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਵਿਆਹ ਕਰਵਾਉਣ ਵਾਲੇ ਗ੍ਰੰਥੀ ਸਿੰਘ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਪੱਧਰ ’ਤੇ ਜਾਂਚ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ 18 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਵੱਲੋਂ ਲੜਕੀ ਮਨੀਸ਼ਾ ਅਤੇ ਡਿੰਪਲ ਦਾ ਵਿਆਹ ਕਰਵਾਇਆ ਗਿਆ ਸੀ। ਬੁੱਧਵਾਰ ਨੂੰ ਜਿਵੇਂ ਹੀ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗ੍ਰੰਥੀ ਸਿੰਘਾਂ ਅਤੇ ਕਮੇਟੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਉਸ ਤੋਂ ਇਹ ਗਲਤੀ ਹੋਈ ਹੈ। ਇਸ ਲਈ ਉਹ ਸ਼ਰਮਿੰਦਾ ਹੈ ਅਤੇ ਮੁਆਫੀ ਮੰਗਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸੇ ਹੋਰ ਜਗ੍ਹਾ ‘ਤੇ ਇਕ ਲੜਕੀ ਦਾਦੂਸਰੀ ਲੜਕੀ ਨਾਲ ਆਨੰਦ ਕਾਰਜ ਕਰਵਾਇਆ ਗਿਆ ਸੀਦੂਸਰੀ ਲੜਕੀ ਨਾਲ ਆਨੰਦ ਕਾਰਜ ਕਰਵਾਇਆ ਗਿਆ ਸੀ ਜਿਸ ਕਾਰਨ ਉਸ ਸਮੇਂ ਕੋਈ ਵਿਵਾਦ ਨਹੀਂ ਹੋਇਆ ਸੀ। ਇਸ ਲਈ ਮੈਂ ਦੋਵਾਂ ਦਾ ਵਿਆਹ ਗੁਰਦੁਆਰਾ ਸਾਹਿਬ ਵਿੱਚ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੋਵਾਂ ਲੜਕੀਆਂ ਦੇ ਪਰਿਵਾਰ ਵੀ ਮੌਜੂਦ ਸਨ।