ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਨਾਗੋਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ- ਹਰਪਾਲ ਸਿੰਘ ਪੰਨੂ

4673932
Total views : 5504776

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਖਡੂਰ ਸਾਹਿਬ /ਯਾਦਵਿੰਦਰ ਯਾਦਾ

 ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੀ ਯੋਗ ਅਗਵਾਈ ਹੇਠ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਤਰਨਤਾਰਨ ਦੇ ਹੋਟ ਸਪੋਟ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।ਇਸ ਲੜੀ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾਕਟਰ ਨਵਤੇਜ ਸਿੰਘ ਜੋਸਨ ਦੀ ਯੋਗ ਅਗਵਾਈ ਸਦਕਾ ਪਿੰਡ ਨਾਗੋਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਕੈਂਪ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਕਿਹਾ ਕਿ ਅਸੀਂ ਆਪਣੀ ਸਬ-ਡਵੀਜ਼ਨ ਖਡੂਰ ਸਾਹਿਬ ਅਤੇ ਆਪਣੇ ਜ਼ਿਲੇ ਨੂੰ ਅੱਗ ਤੋਂ ਮੁਕਤ ਕਰਨਾ ਹੈ, ਜਿਸ ਨਾਲ ਸਾਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਪਵੇਗਾ |

 ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੂਰਾ ਸਹਿਯੋਗ ਕਰਾਂਗੇ – ਸਰਪੰਚ ਅਮਰਜੀਤ ਸਿੰਘ

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਕਿ ਉਹ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਆਲੂ,ਮਟਰ ਅਤੇ ਕਣਕ ਦੀ ਬਿਜਾਈ ਆਪਣੇ ਫ਼ਸਲੀ ਚੱਕਰ ਅਨੁਸਾਰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਆਲੂ,ਮਟਰ ਦੀ ਬਿਜਾਈ ਕਰਨ ਵਾਲੇ ਕਿਸਾਨ ਮਲਚਰ ਨਾਲ ਪਰਾਲੀ ਨੂੰ ਕੁਤਰਾ ਕਰਕੇ ਰਿਵਰਸੀਬਲ ਪਲੋਅ ਨਾਲ ਫਸਲੀ ਰਹਿਦ ਖੂੰਹਦ ਨੂੰ ਖੇਤਾਂ ਵਿੱਚ ਦਬਾ ਲੈਣ। ਯਾਦਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਆਈ-ਖੇਤ ਐਪ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਫਸਲਾਂ ਦੀ ਰਹਿੰਦ-ਖੂੰਹਦ ਸਟੋਰ ਸਾਂਭਣ ਵਾਲੀ ਮਸ਼ੀਨ ਕਿਰਾਏ ‘ਤੇ ਲੈ ਸਕਦਾ ਹੈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਿੰਡ ਨਾਗੋਕੇ ਦੇ ਸਰਪੰਚ ਅਮਰਜੀਤ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਬਲਾਕ ਖਡੂਰ ਸਾਹਿਬ ਨੂੰ ਅੱਗ ਤੋਂ ਮੁਕਤ ਬਣਾਉਣਾ ਹੈ ਉਹਨਾਂ ਨੇ ਆਖਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਨਾਲ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ । ਪਰਾਲੀ ਨੂੰ ਅੱਗ ਲਾਉਣ ਦੇ ਨਾਲ ਘਟਨਾਵਾਂ ਵੀ ਹੁੰਦੀਆਂ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਗੰਧਲਾ ਹੁੰਦਾ ਹੈ । ਇਸ ਮੌਕੇ ਪਿੰਡ ਨਾਗੋਕੇ ਦੇ ਸਰਪੰਚ ਅਮਰਜੀਤ ਸਿੰਘ ,ਰਾਜਬੀਰ ਸਿੰਘ, ਸੰਜੀਵ ਕੁਮਾਰ ,ਹਰਦਿਆਲ ਸਿੰਘ, ਆਤਮਾ ਸਿੰਘ, ਕਸ਼ਮੀਰ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ, ਧੀਰਾ ਸਿੰਘ, ਰਵੇਲ ਸਿੰਘ, ਮੰਗਦੀਪ ਸਿੰਘ, ਦਲਬੀਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਰਾਜਬੀਰ ਸਿੰਘ, ਗੁਲਜ਼ਾਰ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ, ਪ੍ਰਤਾਪ ਸਿੰਘ, ਪ੍ਰਗਟ ਸਿੰਘ ,ਬਲਬੀਰ ਸਿੰਘ, ਲਖਵਿੰਦਰ ਸਿੰਘ, ਮੁਕੇਸ਼ ਕੁਮਾਰ ਅਤੇ ਪਿੰਡ ਦੇ ਹੋਰ ਕਿਸਾਨ ਹਾਜ਼ਰ ਸਨ।

Share this News