22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

4674000
Total views : 5504872

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਬੀ.ਐਨ.ਈ ਬਿਊਰੋ

ਡਾ.ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

Share this News