ਧੀ ਦਾ ਕਤਲ ਉਸ ਦੇ ਗੁੰਮ ਹੋਣ ਦਾ ਡਰਾਮਾ ਕਰਨ ਵਾਲਾ ਪਿਉ ਪੁਲਿਸ ਨੇ ਕੀਤਾ ਕਾਬੂ

4728954
Total views : 5596409

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮੋਗਾ / ਬੀ.ਐਨ.ਈ ਬਿਊਰੋ

ਪਿੰਡ ਤਾਰੇਵਾਲਾ ਵਿਚ ਮੰਗਲਵਾਰ ਸ਼ਾਮ ਨੂੰ ਗੰਦੇ ਨਾਲੇ ਵਿਚੋਂ ਮਿਲੀ ਇੱਕ ਲੜਕੀ ਦੀ ਲਾਸ਼ ਦੀ ਪੁਲਿਸ ਨੇ ਸ਼ਨਾਖਤ ਕਰ ਲਈ ਹੈ। ਲੜਕੀ ਇਸੇ ਪਿੰਡ ਦੀ ਵਸਨੀਕ ਹੈ ਅਤੇ ਉਸ ਦੇ ਪਿਤਾ ਬਲਦੇਵ ਸਿੰਘ ਨੇ ਉਸ ਦੇ ਚਰਿੱਤਰ ’ਤੇ ਸ਼ੱਕ ਦੇ ਚੱਲਦਿਆਂ ਉਸ ਦਾ ਕਤਲ ਕਰ ਕੇ ਉਸ ਦੇ ਹੱਥ-ਪੈਰ ਬੰਨ੍ਹ ਕੇ ਲਾਸ਼ ਨਾਲੇ ਵਿਚ ਸੁੱਟ ਦਿੱਤੀ ਸੀ।

ਲੋਕਾਂ ਦੇ ਘਰਾਂ ‘ਚ ਕੰਮ ਕਰਦੀ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਦੋਸ਼ੀ ਪਿਉ

ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਪਹਿਲਾਂ ਪਿਤਾ ਨੇ ਕੁਝ ਦਿਨ ਪਹਿਲਾਂ ਥਾਣੇ ਵਿਚ ਆਪਣੀ ਧੀ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਸ਼ਿਕਾਇਤ ‘ਚ ਦੋਸ਼ੀ ਪਿਤਾ ਨੇ ਕਿਹਾ ਸੀ ਕਿ ਬੇਟੀ ਕੰਮ ਲਈ ਘਰੋਂ ਗਈ ਸੀ, ਪਰ ਘਰ ਵਾਪਸ ਨਹੀਂ ਆਈ। ਚੜਿੱਕ ਥਾਣਾ ਇੰਚਾਰਜ ਪੂਰਨ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਛਾਣ ਰਮਨਦੀਪ ਕੌਰ (23) ਵਾਸੀ ਪਿੰਡ ਤਾਰੇਵਾਲਾ ਵਜੋਂ ਹੋਈ ਹੈ। ਉਹ ਆਪਣੇ ਘਰ ਤੋਂ 2 ਕਿਲੋਮੀਟਰ ਦੂਰ ਚੰਡੀਗੜ੍ਹ ਕਲੋਨੀ ਮੋਗਾ ਵਿਚ ਲੋਕਾਂ ਦੇ ਘਰਾਂ ਵਿਚ ਸਫ਼ਾਈ ਦਾ ਕੰਮ ਕਰਦੀ ਸੀ।

11 ਸਤੰਬਰ ਨੂੰ ਲਾਪਤਾ ਹੋਏ ਰਮਨਦੀਪ ਦੇ ਪਿਤਾ ਨੇ 16 ਸਤੰਬਰ ਨੂੰ ਆਪਣੀ ਧੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਹ ਕੰਮ ‘ਤੇ ਜਾਣ ਤੋਂ ਬਾਅਦ ਘਰ ਵਾਪਸ ਨਹੀਂ ਆਈ ਸੀ। ਬੇਟੀ ਦੀ ਭਾਲ ਕੀਤੀ, ਪਰ ਉਹ ਨਹੀਂ ਮਿਲੀ।

ਉਹ ਕਿਸੇ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕਰਨਾ ਚਾਹੁੰਦਾ। ਲਾਸ਼ ਮਿਲਣ ਤੋਂ ਬਾਅਦ ਪਿਤਾ ਦੀਆਂ ਗੱਲਾਂ ‘ਤੇ ਸ਼ੱਕ ਹੋਇਆ ਕਿਉਂਕਿ ਲੜਕੀ ਦੀ ਲਾਸ਼ ਘਰ ਤੋਂ 200 ਮੀਟਰ ਦੂਰ ਮਿਲੀ ਸੀ ਅਤੇ ਉਹ ਕੰਮ ਲਈ 2 ਕਿਲੋਮੀਟਰ ਦੂਰ ਜਾਂਦੀ ਸੀ।  ਸ਼ੱਕ ਹੋਣ ‘ਤੇ ਜਦੋਂ ਪੁਲਿਸ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਪਿਤਾ ਬਲਦੇਵ ਸਿੰਘ ਨੇ ਕਿਹਾ ਕਿ ਉਸ ਨੂੰ ਅਪਣੀ ਲੜਕੀ ‘ਤੇ ਸ਼ੱਕ ਸੀ ਜਿਸ ਦੇ ਚੱਲਦਿਆਂ ਉਸ ਨੇ ਧੀ ਦਾ ਕਤਲ ਕਰ ਦਿੱਤਾ। ਐਸਪੀ ਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਿਤਾ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ। ਵੀਰਵਾਰ ਨੂੰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।  

 

 

Share this News