Total views : 5505102
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਰਈਆ ਅਤੇ ਅਟਾਰੀ ਵਿੱਚ ਚਲਾਈਆਂ ਜਾਣਗੀਆਂ ਅਤੇ ਇਸ ਉਪਰੰਤ ਜਿਲ੍ਹਾ ਅੰਮ੍ਰਿਤਸਰ ਦੇ ਹਰੇਕ ਪਿੰਡ ਵਿੱਚ ਜਾਣਗੀਆਂ।
ਉਹਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪੂਰਨ ਮਨਾਹੀ ਹੈ ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਪਰਾਲੀ ਨੂੰ ਇਕੱਠਾ ਕਰਕੇ ਖੇਤਾਂ ਤੋਂ ਬਾਹਰ ਕੱਢ ਲਿਆ ਜਾਵੇ ਜਾਂ ਖੇਤ ਵਿੱਚ ਹੀ ਪਰਾਲੀ ਨੂੰ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ (ਜ) ਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ 828 ਨਵੀਆਂ ਖੇਤੀ ਮਸ਼ੀਨਾਂ ਸਬਸਿਡੀ ਤੇ ਖਰੀਦਣ ਲਈ ਕਿਸਾਨਾਂ, ਗ੍ਰਾਮ ਪੰਚਾਇਤਾਂ, ਅਤੇ ਸਹਿਕਾਰੀ ਸਭਾਵਾਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਝੋਨੇ ਦੀ ਪਰਾਲੀ ਵਿੱਚ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਪਰਾਲੀ ਸਾੜਨ ਨਾਲ ਜਿਥੇ ਇਹ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।
ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਜੇਕਰ ਕੋਈ ਕਿਸਾਨ ਫੇਰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਪ੍ਰਸ਼ਾਸ਼ਨ ਵੱਲੋਂ ਉਸਨੂੰ 2 ਏਕੜ ਤੱਕ ਅੱਗ ਦੀ ਘਟਨਾਂ ਤੇ 2500/- ਰੁ:, 2-5 ਏਕੜ ਤੱਕ 5000/- ਰੁ: ਅਤੇ 5 ਏਕੜ ਤੋਂ ਵੱਧ 15000/- ਰੁ: ਵਾਤਾਵਰਣ ਮੁਆਵਜਾ ਦੇ ਰੂਪ ਵਿੱਚ ਵਸੂਲੀ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੀ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਦੇਵ ਸਿੰਘ, ਖੇਤੀਬਾੜੀ ਅਫਸਰ ਤਜਿੰਦਰ ਸਿੰਘ, ਸੁਖਰਾਜਬੀਰ ਸਿੰਘ ਗਿੱਲ, ਰਮਨ ਕੁਮਾਰ, ਅਮਰਜੀਤ ਸਿੰਘ ਬੱਲ, ਸੁਖਚੈਨ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਬਲਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਹਰਉਪਿੰਦਰਜੀਤ ਸਿੰਘ, ਸੁਖਰਾਜ ਸਿੰਘ ਸਿੱਧੂ, ਖੇਤੀ ਵਿਸਥਾਰ ਅਫਸਰ ਸਿਮਰਨਜੀਤ ਸਿੰਘ, ਗੁਰਪ੍ਰੀਤ ਕੌਰ, ਪੀਡੀ ਸੁਖਚੈਨ ਸਿੰਘ, ਜਗਦੀਪ ਕੌਰ ਹਾਜਰ ਸਨ।