ਐਸ.ਐਚ.ਓ ਸਮੇਤ ਏ.ਐਸ.ਆਈ ਤੇ ਮਹਿਲਾ ਕਾਂਸ਼ਟੇਬਲ ਦੀ ਅਗਾਂਊ ਜਮਾਨਤ ਦੀ ਅਰਜੀ ਰੱਦ

4676798
Total views : 5509209

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕਪੂਰਥਲਾ/ਮਲਕੀਤ ਕੌਰ

ਅੱਜ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਅਜਾਇਬ ਸਿੰਘ ਨੇ ਇਕ ਹੁਕਮ ਜਾਰੀ ਕਰਕੇ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਸਿੰਘ ਤੇ ਜਸ਼ਨਬੀਰ ਸਿੰਘ ਨੂੰ ਕਥਿਤ ਤੌਰ ‘ਤੇ ਮਰਨ ਲਈ ਮਜ਼ਬੂਰ ਕਰਨ ਲਈ ਮਾਮਲੇ ਵਿਚ ਸ਼ਾਮਿਲ ਕਥਿਤ ਦੋਸ਼ੀ ਇੰਸਪੈਕਟਰ ਨਵਦੀਪ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ | ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ 19 ਸਤੰਬਰ ਨੂੰ ਇਸ ਮਾਮਲੇ ਵਿਚ ਅਦਾਲਤ ਵਿਚ ਸੁਣਵਾਈ ਹੋਈ ਪਰੰਤੂ ਉਸ ਸਮੇਂ ਕੋਈ ਫ਼ੈਸਲਾ ਨਹੀਂ ਲਿਆ ਗਿਆ | ਮਾਨਯੋਗ ਅਦਾਲਤ ਵਲੋਂ ਕਥਿਤ ਦੋਸ਼ੀਆਂ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ‘ਤੇ ਕੋਈ ਫ਼ੈਸਲਾ ਲੈਣ ਤੋਂ ਪਹਿਲਾਂ ਪੁਲਿਸ ਕੋਲੋਂ ਰਿਕਾਰਡ ਤਲਬ ਕੀਤਾ ਗਿਆ ਸੀ | ਮਾਨਯੋਗ ਅਦਾਲਤ ਨੇ ਪੁਲਿਸ ਵਲੋਂ ਪੇਸ਼ ਕੀਤੇ ਰਿਕਾਰਡ ਦੀ ਜਾਂਚ ਉਪਰੰਤ ਅੱਜ ਤਿੰਨਾਂ ਕਥਿਤ ਦੋਸ਼ੀਆਂ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ  |

Share this News