Total views : 5509209
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ,ਝਬਾਲ/ਜਤਿੰਦਰ ਬੱਬਲਾ, ਲਾਲੀ ਕੈਰੋ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 6, 7 ਅਤੇ 8 ਅਕਤੂਬਰ ਨੂੰ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਸਮੂਹ ਅਧਿਕਾਰੀਆਂ ਤੇ ਗੁਰੂਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਉਹਨਾਂ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਲਾਨਾ ਜੋੜ ਮੇਲਾ ਹਰ ਸਾਲ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੂਰੂ ਘਰ ਦੇ ਦਰਸ਼ਨ ਕਰਨ ਪਹੁੰਚਦੀਆਂ ਹਨ।
ਮੇਲੇ ਦੌਰਾਨ ਪਟਾਕੇ ਆਦਿ ਚਲਾਉਣ ਦੀ ਹੋਵੇਗੀ ਸਖਤ ਮਨਾਹੀ
ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਇਸ ਸਬੰਧੀ ਵਿੱਚ ਕਾਨੂੰਨ ਵਿਵਸਥਾ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਆਰਜ਼ੀ ਪਖਾਨੇ ਆਦਿ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਸੰਗਤਾਂ ਨੰੁ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂਦੁਆਰਾ ਪ੍ਰਬੰਧਕੀ ਕਮੇਟੀ ਦੀ ਮੰਗ ਅਨੁਸਾਰ ਮੇਲੇ ਦੌਰਾਨ ਮੇਲਾ ਪ੍ਰਬੰਧਕਾਂ ਅਤੇ ਸੰਗਤਾਂ ਵੱਲੋਂ ਲਗਾਏ ਜਾਣ ਵਾਲੇ ਲੰਗਰ, ਡੀ. ਜੇ. ਅਤੇ ਪਘੂੰੜੇ ਆਦਿ ਲਗਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।ਉਹਨਾਂ ਕਿਹਾ ਕਿ ਇਸ ਮੌਕੇ ਪਟਾਕੇ ਆਦਿ ਚਲਾਉਣ ਦੀ ਸਖਤ ਮਨਾਹੀ ਹੋਵੇਗੀ ਅਤੇ ਅਜਿਹਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲ਼ਿਆਂਦੀ ਜਾਵੇਗੀ।