





Total views : 5895068







Total views : 5895068ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ ਲਾਲੀ ਕੈਰੋ,ਜਸਬੀਰ ਸਿੰਘ ਲੱਡੂ
ਬੀਤੇ ਦਿਨੀਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਬਲਵੀਰ ਕੌਰ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਰਣਜੀਤ ਸਿੰਘ ਸਾਬਕਾ ਚੇਅਰਮੈਨ, ਜ਼ਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ ਅਤੇ ਹਰਪ੍ਰੀਤ ਸਿੰਘ ਸਿੰਧਬਾਦ ਆਦਿ ਆਗੂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਘਰ ਪੁੱਜੇ ਅਤੇ ਉਨ੍ਹਾਂ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਤਾ ਬਲਵੀਰ ਕੌਰ ਦੀ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਸਾਕ ਸਬੰਧੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਸ ਮੌਕੇ ਗੁਰਸ਼ਰਨਜੀਤ ਸਿੰਘ ਪੀਏ, ਇੰਦਰਜੀਤ ਸਿੰਘ ਹੈਰੀ ਗਿੱਲ ਆਦਿ ਆਗੂ ਮੌਜੂਦ ਸਨ।