Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੜ੍ਹਸ਼ੰਕਰ/ਬੀ.ਐਨ.ਈ ਬਿਊਰੋ
ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਇੱਕ ਨਕਲੀ ਐਸਐਚਓ ਨੂੰ ਉਸਦੇ ਸਾਥੀ ਸਮੇਤ ਕਾਬੂ ਕੀਤਾ ਹੈ ਜੋ ਐਸਐਚਓ ਦੇ ਨਾਮ ਉੱਤੇ ਲੋਕਾਂ ਤੋਂ ਫੋਨ ਉੱਤੇ ਪੈਸੇ ਮੰਗ ਰਿਹਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐਸ.ਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਇੰਸਪੈਕਟਰ ਜੈਪਾਲ ਗੜ੍ਹਸ਼ੰਕਰ ਥਾਣੇ ਦਾ ਐਸ.ਐਚ.ਓ ਹੈ, ਦੋਸ਼ੀ ਉਸ ਦੇ ਨਾਂ ’ਤੇ ਠੱਗੀ ਮਾਰ ਰਹੇ ਸਨ।
ਜਾਂਚ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਸਲੇਮ ਟਾਬਰੀ, ਲੁਧਿਆਣਾ ਅਤੇ ਸੁਰਿੰਦਰ ਕੁਮਾਰ ਉਰਫ਼ ਲੱਡੂ ਪੁੱਤਰ ਸੋਭਾ ਰਾਮ ਵਾਸੀ ਅਮਰ ਨਗਰ, ਸ਼ੇਰਪੁਰ, ਲੁਧਿਆਣਾ ਵਜੋਂ ਹੋਈ ਹੈ। ਜਿਸ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਰਾਕੇਸ਼ ਕੁਮਾਰ ਨਾਂ ਦੇ ਵਿਅਕਤੀ ਖ਼ਿਲਾਫ਼ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਉਕਤ ਦੋਸ਼ੀਆਂ ਨੇ ਪੀੜਤ ਨੂੰ ਮਾਮਲੇ ‘ਚ ਬਚਾਉਣ ਲਈ ਕਰੀਬ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਜਲਦ ਹੀ ਪੁਲਸ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।