Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਮੁਤਾਬਿਕ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਸਬੰਧ ਵਿੱਚ ਮਾਨਯੋਗ ਡਿਪਟੀ ਕਮਿਸ਼ਨਰ ਮਾਨਯੋਗ ਅਮਿਤ ਤਲਵਾੜ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਵੇਰਕਾ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰਚਾਰ ਵੈਨਾ ਨੂੰ ਹਰੀ ਝੰਡੀ ਦਿਖਾ ਰਵਾਨਾ ਕੀਤਾ ਗਿਆ ਪਿੰਡ ਵੱਲਾ ਦੇ ਨੰਬਰਦਾਰ ਸਰਿੰਦਰ ਅਮੋਲਕ ਸਿੰਘ ਜੀ ਨਾਲ ਸੰਪਰਕ ਕੀਤਾ ਗਿਆ ਖੇਤੀਬਾੜੀ ਵਿਸਥਾਰ ਅਫ਼ਸਰ ਡ:ਹਰਗੁਰਨਾਦ ਸਿੰਘ ਨੇ ਉਨ੍ਹਾਂ ਦੇ ਨਾਲ ਗੱਲਬਾਤ ਕਰਦਿਆਂ ਪੁੱਛਿਆ ਗਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਨੁੱਕਤੇ ਦਸਦੇ ਹੋਏ ਕਿਹਾ ਕਿ ਅਸੀਂ ਅੱਠ ਸਾਲ ਤੋਂ ਵੱਧ ਸਮਾਂ ਹੋ ਗਿਆ ਅਸੀਂ ਅੱਗ ਨਹੀਂ ਲਗਾਉਦੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਬਸਿਡੀ ਤੇ ਮਸ਼ੀਨਾਂ ਬੇਲਰ ਰੈਕ ਨਾਲ ਗੱਠਾ ਬੰਨਦੇ ਆ ਰਹੇ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾਂਦਾ ਹੈ । ਸਰਕਲ ਵੇਰਕਾ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰਚਾਰ ਵੈਨ ਕਾਫੀ ਸਲਹੁਤ ਕੀਤੀ ਗਈ ਵੈਨ ਦਾ ਦੌਰਾ ਕਰਦੇ ਹੋਏ ਫਤਿਹਗੜ੍ਹ ਸ਼ੂਕਰ ਚੱਕ ਪਹੁੰਚਣ ਤੇ ਸਰਪੰਚ ਪਰਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਦਰਾਂ ਏਕੜ ਝੋਨੇ ਦੀ ਪਰਾਲੀ ਦੀਆ ਗੱਠਾ ਬਣਾਉਣੀਆ ਹਨ ਅਤੇ ਕਿਸਾਨ ਵੀਰਾਂ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਸੀਂ ਪਿੰਡ ਦੀ ਪਚਾਇਤ ਦੀ ਮਦੱਦ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਇਸੇ ਤਰ੍ਹਾਂ ਪਿੰਡ ਫਤਿਹਗੜ੍ਹ ਸ਼ੂਕਰ ਚੱਕ, ਤੋਂ ਜੇਠੂਵਾਲ, ਜਗਤਪੁਰਾ ਬਜਾਜ, ਨਬੀਪੁਰ, ਓਠੀਅ, ਖਾਣਕੋਟ, ਵੇਰਕਾ ਦੇ ਪਿੰਡਾਂ ਦੇ ਕਿਸਾਨਾਂ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਭਰੋਸਾ ਦਵਾਇਆ।