Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਵਿਸ਼ਾਲ ਮਲਹੋਤਰਾ
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਜਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਕਈ ਦਿਨਾਂ ਤੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਉਨਾਂ ਵਲੋਂ ਲਗਾਤਾਰ ਸ਼ਹਿਰ ਦਾ ਦੌਰਾ ਕਰਕੇ ਅਤੇ ਮੀਟਿੰਗਾਂ ਕਰਕੇ ਲੋਕਾਂ ਕੋਲੋਂ ਵਿਆਹ ਸਮਾਗਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀਆਂ ਤੇ ਸੰਗਤਾਂ ਵਲੋਂ ਦਿੱਤੇ ਸਹਿਯੋਗ ਸਦਕਾ ਹੀ ਇਸ ਮਹਾਨ ਵਿਆਹ ਪੁਰਬ ਦੇ ਸਮਾਗਮ ਸੁਚਾਰੂ ਢੰਗ ਨਾਲ ਸੰਪਰੂਨ ਹੋਏ ਹਨ। ਉਨਾਂ ਅੱਗੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ ਰਹੀ ਸੀ ਕਿ ਸਮਾਗਮ ਦੌਰਾਮ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਇਸ ਕੋਸ਼ਿਸ ਨੂੰ ਬੂਰ ਪਿਆ ਤੇ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੰਪੰਨ ਹੋਏ।
ਇਸ ਮੌਕੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਵੀ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਲੋਕਾਂ ਵਲੋਂ ਦਿੱਤੇ ਸਹਿਯੋਗ ਸਦਕਾ ਨਗਰ ਨਿਗਮ ‘ਜ਼ੀਰੋ ਵੇਸਿਟ ਜਨਰੇਟਿਡ’ ਮੇਲਾ ਮਨਾਉਣ ਵਿੱਚ ਸਫਲ ਰਿਹਾ ਹੈ।