





Total views : 5895061







Total views : 5895061ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਵਿਸ਼ਾਲ ਮਲਹੋਤਰਾ
ਵਿਆਹ ਪੁਰਬ ਸਮਾਗਮ ਵਿੱਚ ਪੁਲਿਸ ਵਿਭਾਗ ਨਾਲ ਸਹਿਯੋਗ ਕਰਨ ’ਤੇ ਧੰਨਵਾਦ ਕਰਦਿਆਂ ਐਸ.ਐਸ ਪੀ ਬਟਾਲਾ, ਮੈਡਮ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਪੁਲਿਸ ਵਿਭਾਗ ਵਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਸਨ ਅਤੇ ਸੁਰੱਖਿਆਂ ਤੇ ਆਵਾਜਾਈ ਨੂੰ ਲੈ ਕੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਸ਼ਹਿਰ ਵਿੱਚ ਐਂਟਰੀ ਵਾਲੇ ਪੁਆਇੰਟਾਂ ’ਤੇ ਵਿਸ਼ੇਸ ਤਵੱਜੋਂ ਦਿੰਦਿਆਂ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਵਿਰੁੱਧ ਅਪਣਾਏ ਸਖ਼ਤ ਰੁਖ਼ ਕਾਰਨ ਕਰਕੇ ਅਤੇ ਲੋਕਾਂ ਵਲੋਂ ਦਿੱਤੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨਾਂ ਸ਼ਹਿਰ ਵਾਸੀਆਂ ਸਮੇਤ ਸਾਰੀਆਂ ਸੰਗਤਾਂ ਦਾ ਪੁਲਿਸ ਵਿਭਾਗ ਨਾਲ ਸਹਿਯੋਗ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਹਮੇਸਾਂ ਲੋਕਾਂ ਦੀ ਸੁਰੱਖਿਆ ਤੇ ਅਮਨ-ਸ਼ਾਂਤੀ ਬਣਾਏ ਰੱਖਣ ਲਈ ਵਚਨਬੱਧ ਹੈ।