Total views : 5504881
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਖ਼ਤਰਨਾਕ ਆਦਤ ਤੋਂ ਬਚਣ ਅਤੇ ਸ਼ਹਿਰਾਂ ’ਚ ਵੱਧ ਰਹੀਆਂ ਆਵਾਜਾਈ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਸ. ਪ੍ਰਭਜੋਤ ਸਿੰਘ ਵਿਰਕ (ਏ. ਡੀ. ਸੀ. ਪੀ.) ਅਤੇ ਸ. ਵਰਿੰਦਰ ਸਿੰਘ ਖੋਸਾ (ਏ. ਸੀ. ਪੀ.) ਨੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀਉਨ੍ਹਾਂ ਨੇ ਆਵਾਜਾਈ ਸਿਗਨਲ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਵਰਤਮਾਨ ਸਮੇਂ ’ਚ ਹਾਦਸਿਆਂ ਦੇ ਤੱਥਾਂ ਤੋਂ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼, ਹਰ ਪਾਸੇ ਸੜਕ ਹਾਦਸੇ ਅੱਜਕੱਲ੍ਹ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੇ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਸਿਰਫ਼ ਤੇ ਸਿਰਫ਼ ਲਾਪ੍ਰਵਾਹੀ ਹੀ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਸੁਚੇਤ ਕਰਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਗੁਰੇਜ਼ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਪ੍ਰਿੰ: ਗਿੱਲ ਨੇ ਮਹਿਮਾਨਾਂ ਦਾ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸ: ਵਿਰਕ ਅਤੇ ਸ: ਖੋਸਾ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਅਮਲ ’ਚ ਲਿਆਉਣ ਅਤੇ ਬਿਨ੍ਹਾਂ ਲਾਇਸੈਂਸ ਅਤੇ ਹੈਲਮਟ ਤੋਂ ਵਾਹਨ ਨਾ ਚਲਾਉਣ ਦੀ ਅਪੀਲ ਕੀਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।