ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

4673958
Total views : 5504815

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦਾ ਉਦਘਾਟਨ ਡੀਨ ਅਕਾਦਮਿਕ ਡਾ. ਤਮਿੰਦਰ ਸਿੰਘ ਭਾਟੀਆ ਵੱਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਿਭਾਗ ਵੱਲੋਂ ਕਰਵਾਏ ‘ਫਿਜ਼ੀਓਥੈਰੇਪੀ ਰੰਗੋਲੀ, ‘ਫਲਾਇਅਰ ਮੇਕਿੰਗ, ‘ਕੁਇਜ਼’ ਅਤੇ ‘ਸਕਿੱਟ’ ਆਦਿ ਵੱਖ-ਵੱਖ ਮੁਕਾਬਲਿਆਂ ’ਚ ਵੱਧ ਚੜ੍ਹ ਕੇ ਹਿੱਸਾ ਲਿਆ।

ਇਸ ਮੌਕੇ ਡਾ. ਭਾਟੀਆ ਨੇ ਵਿਦਿਆਰਥੀਆਂ ਦੁਆਰਾ ਸਿਰਜਣਾਤਮਕ ਕਲਾ ਰਾਹੀਂ ਵੱਖਵੱਖ ਮੈਡੀਕਲ ਅਤੇ ਸਿਹਤ ਮੁੱਦਿਆਂ ਨੂੰ ਦਰਸਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਵਿਭਾਗ ਦੇ ਅਧਿਆਪਕਾਂ ਨੇ ‘ਗਠੀਆ ਜਾਗਰੂਕਤਾ ਤੇ ਇਲਾਜ’ ਅਤੇ ‘ਫਿਜ਼ੀਓਥੈਰੇਪੀ ਦਾ ਦਾਇਰਾ’ ਵਿਸ਼ੇ ’ਤੇ ਭਾਸ਼ਣ ਦਿੱਤੇ ਇਸ ਮੌਕੇ ਵਿਭਾਗ ਮੁਖੀ ਡਾ. ਮਨੂ ਵਿਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਉਕਤ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਫਿਜ਼ੀਓਥੈਰੇਪੀ ਦੇ ਮੌਜੂਦਾ ਹਾਲਾਤ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਡਾ. ਭਾਟੀਆ ਨੇ ਜ਼ੂਆਲੋਜੀ ਵਿਭਾਗ ਮੁਖੀ ਡਾ. ਜਸਜੀਤ ਕੌਰ ਰੰਧਾਵਾ ਅਤੇ ਡਾ. ਵਿਸ਼ਿਸ਼ਟ ਨਾਲ ਮਿਲ ਕੇ ਸਮੂਹ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।ਇਸ ਦੌਰਾਨ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਮਨ ਨਵਨੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਅਮਨਪ੍ਰੀਤ ਕੌਰ, ਡਾ. ਬਲਜੀਤ ਕੌਰ, ਡਾ. ਵਰਿੰਦਰ ਕੌਰ, ਡਾ. ਚਿਤਵਨਜੀਤ ਕੌਰ, ਡਾ. ਕੁਲਵੰਤ ਕੌਰ, ਡਾ. ਜੋਬਨਦੀਪ ਸਿੰਘ, ਡਾ. ਅਰਪਨਦੀਪ ਕੌਰ ਆਦਿ ਹਾਜ਼ਰ ਸਨ।

Share this News