Total views : 5505146
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਹਮਪੁਰਾ ਦੀ ਅਗਵਾਈ ਵਿਚ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ‘ਪੰਜਾਬ ਯੂਥ ਮਿਲਣੀ’ ਪੋ੍ਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪੋ੍ਗਰਾਮ 30 ਸਤੰਬਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੇ ਦੀਵਾਨ ਹਾਲ ਵਿਖੇ ਹੋਵੇਗਾ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਨਵ ਨਿਯੁਕਤ ਕੀਤੇ ਗਏ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਿਝੰਜਰ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਨੌਜਵਾਨਾਂ ਨੂੰ ਮਿਲ ਕੇ ਸ਼ੋ੍ਮਣੀ ਅਕਾਲੀ ਦਲ ਦੇ 100 ਸਾਲਾਂ ਤੋਂ ਵੱਧ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਗੇ ਅਤੇ ਪੰਜਾਬ, ਪੰਜਾਬੀਅਤ ਤੇ ਸ਼ੋ੍ਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵਿਚਾਰ ਸਾਂਝੇ ਕਰਨਗੇ।
ਇਸ ਮੌਕੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੁਆਰਾ ਬਖਸ਼ਿਆ ਸਿਰ ਦਾ ਤਾਜ ‘ਦਸਤਾਰ’ ਸਜਾਉਣ ਲਈ ਵੀ ਪੇ੍ਰਿਤ ਕੀਤਾ ਜਾਵੇਗਾ। ਇਸੇ ਲੜੀ ਤਹਿਤ ਰਵਿੰਦਰ ਸਿੰਘ ਬ੍ਹਮਪੁਰਾ ਅਤੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ ਵੱਲੋਂ ਕੰਬੋਅ ਢਾਏ ਵਾਲਾ ਵਿਖੇ ਸੂਬੇਦਾਰ ਬਲਬੀਰ ਸਿੰਘ ਉਪਲ ਦੇ ਗ੍ਹਿ ਵਿਖੇ ਪਹੁੰਚ ਕੇ ਪਿੰਡ ਦੇ ਨੌਜਵਾਨ ਆਗੂਆਂ ਅਤੇ ਸ਼ੋ੍ਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਮੋਹਤਬਰਾਂ ਨਾਲ ਮਿਲਕੇ ਹੋਣ ਵਾਲੇ ਪੋ੍ਗਰਾਮ ਸਬੰਧੀ ਸਲਾਹ ਮਸ਼ਵਰਾ ਕੀਤਾ।