ਗੁਰਦੁਆਰਾ ਬਾਉਲੀ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਬਣੇ ਨਵੇਂ ਸ਼ੈੱਡ ਦਾ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ’ਚ ਕੀਤਾ ਉਦਘਾਟਨ

4674290
Total views : 5505377

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਚਰਨ ਗੰਗਾ ਤੱਕ  ਤਿਆਰ ਕੀਤੇ ਗਏ ਨਵੇਂ ਸ਼ੈੱਡ ਦਾ ਅੱਜ ਪ੍ਰਮੁੱਖ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਦਘਾਟਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼ੌਪੀ ਗਈ ਸੀ।  ਇਸ ਸੇਵਾ ਵਿੱਚ ਬੀਬੀ ਰਜਿੰਦਰ ਕੌਰ ਫਰੀਦਾਬਾਦ, ਸ. ਪਰਮੀਤ ਸਿੰਘ, ਸ. ਅਤਿੰਦਰ ਸਿੰਘ, ਬੀਬੀ ਜੈਸਲੀਨ ਕੌਰ ਅਤੇ ਸ. ਅਵਤਾਰ ਸਿੰਘ ਸ਼ਿਮਲਾ ਦੇ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀ ਸੰਗਤ ਦੀ ਸਹੂਲਤ ਲਈ ਇਸ ਸ਼ੈੱਡ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਗਈ ਹੈ। ਉਨ੍ਹਾ ਕਿਹਾ ਕਿ ਗੁਰੂ ਘਰ ਅੰਦਰ ਸੇਵਾ ਕਰਨ ਦਾ ਸੁਭਾਗ ਵੱਡੇ ਭਾਗਾਂ ਨਾਲ ਮਿਲਦਾ ਹੈ ਅਤੇ ਸੇਵਾ ਨਾਲ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾ ਸੇਵਾ ਵਿੱਚ ਹਿੱਸਾ ਪਾਉਣ ਵਾਲੇ ਪਰਿਵਾਰਾਂ ਨੂੰ ਇਸ ਕਾਰਜ ਲਈ ਵਧਾਈ ਵੀ ਦਿੱਤੀ।  ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਸੇਵਾ ਵਿੱਚ ਹਿੱਸਾ ਪਾਉਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈ ਪੂੰਈ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ ਸਿੰਘ ਪੰਨੂ, ਸਕੱਤਰ ਸ. ਪ੍ਰਤਾਪ ਸਿੰਘ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ. ਯੁਵਰਾਜ ਸਿੰਘ, ਭਾਈ ਗੁਰਮੁੱਖ ਸਿੰਘ ਹੈੱਡ ਗ੍ਰੰਥੀ, ਬੀਬੀ ਰਜਿੰਦਰ ਕੌਰ ਫਰੀਦਾਬਾਦ, ਸ. ਪਰਮੀਤ ਸਿੰਘ, ਸ. ਅਤਿੰਦਰ ਸਿੰਘ, ਬੀਬੀ ਜੈਸਲੀਨ ਕੌਰ, ਸ. ਅਵਤਾਰ ਸਿੰਘ ਸ਼ਿਮਲਾ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸ. ਇੰਦਰਬੀਰ ਸਿੰਘ ਵਾਲੀਆ ਇੰਜੀਨਅਰ, ਸ. ਅਵਤਾਰ ਸਿੰਘ ਐਡੀ:ਮੈਨੇਜਰ, ਸ. ਸਰਬਜੀਤ ਸਿੰਘ ਮੀਤ ਮੈਨੇਜਰ,  ਭਾਈ ਅਮਰਜੀਤ ਸਿੰਘ, ਸ. ਸੁਖਬੀਰ ਸਿੰਘ ਮਾਹਲ, ਗੁਰਜੀਤ ਸਿੰਘ, ਭਾਈ ਨਿਹਾਲ ਸਿੰਘ ਕਥਾਵਾਚਕ, ਸ. ਕੁਲਦੀਪ ਸਿੰਘ ਔਲਖ, ਸ. ਕੁਲਦੀਪ ਸਿੰਘ ਲਹੌਰੀਆ, ਸ. ਸੁਖਵਿੰਦਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਨਰਿੰਦਰ ਸਿੰਘ ਆਦਿ ਹਾਜ਼ਰ ਸਨ।
Share this News