ਸੂਬੇਦਾਰ ਛਨਾਖ ਸਿੰਘ ਨੇ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ ਜੰਡਿਆਲਾ ਗੁਰੂ ਦਾ ਸੰਭਾਲਿਆ ਚਾਰਜ 

4674942
Total views : 5506334

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਬੱਬੂ ਬੰਡਾਲਾ

 ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਨਵ-ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਰਭਜਨ ਸਿੰਘ ਲੋਕ ਨਿਰਮਾਣ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਸੂਬੇਦਾਰ ਛਨਾਖ ਸਿੰਘ ਨੇ ਕਿਹਾ ਕਿ ਉਹ ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਉਹ ਆਪਣੇ ਅਹੁਦੇ ’ਤੇ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।

ਇਸ ਮੌਕੇ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਗੁਰਵਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਹਰਪਾਲ ਸਿੰਘ ਚੌਹਾਨ, ਨਰੇਸ਼ ਪਾਠਕ, ਜਗਦੀਪ ਸਿੰਘ, ਸੁਰਜੀਤ ਸਿੰਘ ਕੰਗ, ਸਕੱਤਰ ਅਮਰਦੀਪ ਸਿੰਘ, ਮਹਿੰਦਰ ਸਿੰਘ ਛੱਜਲਵੱਡੀ, ਸੁਨੈਨਾ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜਰ ਸਨ।

Share this News