Total views : 5507366
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਅੰਮ੍ਰਿਤਸਰ ਦੇ ਸਕੂਲ ਮੁੱਖੀਆਂ, ਪ੍ਰਮੁੱਖ ਸ਼ਖ਼ਸੀਅਤਾਂ ਨੂੰ ਇੱਕ ਮੰਚ ‘ਤੇ ਖੜ੍ਹਾ ਕਰਕੇ ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਪਛਾਣ ਬਣਾ ਚੁੱਕੀ ਜ਼ਿਲ੍ਹੇ ਦੀ ਨਾਮਵਰ ਸੰਸਥਾ ਰੋਟਰੀ ਕਲੱਬ ਅੰਮ੍ਰਿਤਸਰ ਮਿਡ ਟਾਉਨ ਵੱਲੋਂ ਐਵਾਰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਜੈ ਕੁਵੰਰ ਪ੍ਰਤਾਪ ਸਿੰਘ ਐਮ.ਐਲ.ਏ, ਰਾਮਿੰਦਰ ਸਿੰਘ ਸੋਢੀ ਕਲੱਬ ਪ੍ਰੈਜ਼ੀਡੈਂਟ, ਆਰ .ਟੀ.ਐਨ ਵਿਪਨ ਬਾਸੀਨ ਡਿਸਟ੍ਰਿਕ ਗਵਰਨਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ।
ਇਸ ਐਵਾਰਡ ਸਮਾਰੋਹ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਅਮਨਦੀਪ ਕੌਰ ਥਿੰਦ ਨੂੰ ਨੈਸ਼ਨਲ ਬਿਲਡਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਵਿਦਿਆ ਦੇ ਖੇਤਰ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਤੇ ਮਿਲਿਆ। ਇਸ ਸਮੇਂ ਤੇ ਸਕੂਲ ਦੇ ਐਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਹੋਇਆਂ ਕਿਹਾ ਕਿ ਅਧਿਆਪਕ ਸਖਤ ਮਿਹਨਤ, ਦ੍ਰਿੜਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ ਤਾਂ ਕਿ ਬੱਚੇ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਉਸ ਦਾ ਭਵਿੱਖ ਉਜਵਲ ਹੋਵੇ। ਇਸ ਮੌਕੇ ਤੇ ਮੈਨੇਜਿੰਗ ਡਾਇਰੈਕਟਰ ਕੋਮਲ ਕਪੂਰ, ਏ .ਸੀ ਰਾਜਵਿੰਦਰ ਕੌਰ, ਕੋਆਰਡੀਨੇਟਰ ਪ੍ਰਿਅੰਕਾ ਸ਼ਰਮਾ ਹਾਜ਼ਿਰ ਸਨ ।