Total views : 5507382
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਣਜੀਤ ਸਿੰਘ ਰਾਣਾਨੇਸ਼ਟਾ
ਵਿਸ਼ੇਸ ਐਲਾਨ-
ਇਸ ਸਮੇ ਜਿਲੇ ਦੇ ਡਿਪਟੀ ਕਮਿਸ਼ਨਰ ਡਾ: ਹਿੰਮਾਸ਼ੂ ਅਗਰਵਾਲ ਨੇ ਐਲਾਨ ਕੀਤਾ ਕਿ ਜਿਹੜੇ ਪਿੰਡ ਦੇ ਕਿਸਾਨ ਪਰਾਲੀ ਨਹੀ ਸਾੜਨਗੇ ਉਨਾਂ ਨੂੰ ਵਿਸ਼ੇਸ ਗ੍ਰਾਂਟ ਦੇ ਨਾਲ ਵਤਨ ਦੇ ਰਾਖੇ ਦਾ ਸਰਟੀਫਿਕੇਟ ਜਾਰੀ ਕੀਤਾ ਜਾਏਗਾ, ਜਿਸ ਨੂੰ ਵਿਖਾਕੇ ਉਹ ਕਿਸੇ ਵੀ ਸਰਕਾਰੀ ਦਫਤਰ ਵਿੱਚੋ ਕੰਮ ਕਰਵਾ ਸਕਦੇ ਹਨ।
ਨਿਵੇਕਲਾ ਉਪਰਾਲਾ-
ਇਸ ਕਿਸਾਨ ਸਿਖਲਾਈ ਕੈਪ ‘ਚ ਬੱਚਿਆ ਨੇ ਪਰਾਲੀ ਨਾ ਸਾੜਨ ਸਬੰਧੀ ਬੋਲੀਆ ਪਾ ਕੇ ਕੈਪ ਵਿੱਚ ਪੁੱਜੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਦੇ ਨਾਲ ਨਾਲ ਵਾਤਾਵਰਣ ਦੀ ਸ਼ੁਧਤਾ ਬਣਾਈ ਰੱਖਣ ਲਈ ਵੱਡਾ ਹੰਬਲਾ ਮਾਰਿਆ ਹੈ। ਇਸ ਤਹਿਤ ਅੱਜ ਜਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ ਵਿਭਾਗ ਵੱਲੋਂ ਜ਼ਿਲਾ ਪੱਧਰੀ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ ਜਦੋਂ ਕਿ ਮੇਲੇ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤੀ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਦੇ ਨਾਲ ਹੀ ਹਲਕਾ ਦੀਨਾਨਗਰ ਦੇ ਇੰਚਾਰਜ ਅਤੇ ਆਪ ਦੇ ਸ਼ਹਿਰੀ ਜਿਲਾ ਪ੍ਰਧਾਨ ਸ਼ਮਸ਼ੇਰ ਸਿੰਘ, ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਦੇ ਭਰਾ ਅੰਮ੍ਰਿਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਪਾਲ ਸਿੰਘ ਸੰਧੂ ਸਮੇਤ ਵੱਖ ਵੱਖ ਅਧਿਕਾਰੀ ਅਤੇ ਪਤਵੰਤੇ ਉਚੇਚੇ ਤੌਰ ‘ਤੇ ਪਹੁੰਚੇ।ਜਿਸ ਵਿੱਚ ਖੇਤੀਬਾੜੀ ਮਾਹਰਾਂ ਤੇ ਪੰਜਾਬ ਖੇਤੀਬਾੜੀ ਯੂੁਨੀਵਰਸਿਟੀ ਦੇ ਵਿਿਗਆਨੀਆਂ ਵਲੋ ਹਾੜੀ ਦੀਆਂ ਫਸਲਾਂ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁਧ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਵਿਗਿਆਨਕ ਖੇਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ। ਇਸ ਮੌਕੇ ਵਿਧਾਇਕ ਐਡ. ਅਮਰਪਾਲ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਖੁਸ਼ਹਾਲੀ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਅਤੇ ਉਨ੍ਹਾਂ ਨੂੰ ਬੜੀ ਤਸੱਲੀ ਹੈ ਕਿ ਕਿਸਾਨ ਸਖਤ ਮਿਹਨਤ ਕਰਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰਾਂ ਵੱਲੋਂ ਦਿੱਤੀਆਂ ਸਿਫਾਰਸ਼ਿਾਂ ਦੀ ਪਾਲਣਾ ਜਰੂਰ ਕਰਨ ਤਾਂ ਜੋ ਖੇਤੀ ਹੋਰ ਵੀ ਲਾਹੇਵੰਦ ਬਣ ਸਕੇ। ਇਸ ਮੌਕੇ ਜ਼ਿਲਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਕ੍ਰਾਂਤੀਕਾਰੀ ਫੈਸਲੇ ਲਏ ਹਨ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਚੰਗੇ ਫੈਸਲੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਲਈ ਸਰਕਾਰ ਨੇ ਬਹੁਤ ਵੱਡੇ ਪੱਧਰ ‘ਤੇ ਮਸ਼ੀਨਰੀ ਸਬਸਿਡੀ ਦਿੱਤੀ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਕਿਸਾਨ ਇਸ ਦੀ ਵਰਤੋਂ ਕਰਕੇ ਰਹਿੰਦ ਖੂੰਹਦ ਦਾ ਨਿਪਟਾਰਾ ਕਰਨਗੇ।
ਇਸ ਮੌਕੇ ਸਿਹਤ ਵਿਭਾਗ ਤੋਂ ਆਏ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਅੱਗ ਨਾ ਲਗਾਈ ਜਾਵੇ। ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਆਏ ਹੋਏ ਸਮੂਹ ਕਿਸਾਨਾਂ, ਉਚ ਅਧਿਕਾਰੀਆਂ ਅਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਵਿਭਾਗ ਦੀਆਂ ਯੋਜਨਾਵਾਂ ਅਤੇ ਉਪਰਾਲਿਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਯਤਨ ਤਾਂ ਹੀ ਸਫਲ ਹੋ ਸਕਦੇ ਹਨ ਜੇਕਰ ਕਿਸਾਨ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਵਿਭਾਗ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਵੀ ਦਿਨ ਰਾਤ ਉਪਲੱਬਧ ਹੈ। ਉਨਾਂ ਕਿਹਾ ਕਿ ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ ਕਿਉਂਕਿ ਗੁਰੂ ਸਾਹਿਬਾਨ ਨੇ ਵੀ ਮਿੱਟੀ ਹਵਾ ਤੇ ਪਾਣੀ ਨੂੰ ਬਹੁਤ ਵੱਡਾ ਦਰਜਾ ਦਿੱਤਾ ਹੈ। ਪਰ ਫਿਰ ਵੀ ਜੇਕਰ ਕਿਸਾਨ ਕੁਦਰਤ ਅਤੇ ਗੁਰੂ ਸਾਹਿਬਾਨ ਦੇ ਉਲਟ ਚੱਲਣਗੇ ਤਾਂ ਉਨ੍ਹਾਂ ਦੀ ਆਤਮਾ ਭਟਕਦੀ ਰਹੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਿਲੇ ਅੰਦਰ 338 ਅਧਿਕਾਰੀ ਕਰਮਚਾਰੀ ਵੱਖ ਵੱਖ ਪਿੰਡਾਂ ਵਿੱਚ ਤੈਨਾਤ ਕੀਤੇ ਗਏ ਹਨ। ਜੇਕਰ ਫਿਰ ਵੀ ਕਿਸਾਨ ਅੱਗ ਲਗਾਉਣਗੇ ਤਾਂ ਸਖਤੀ ਕਰਨੀ ਪਵੇਗੀ। ਪਰ ਜੋ ਕਿਸਾਨ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਵੇਗਾ ਅਤੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਨਹੀ ਲਗਾਈ ਜਾਵੇਗੀ ਉਸ ਪਿੰਡ ਨੂੰ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਜਿਲਾ ਸਿਖਲਾਈ ਅਫਸਰ ਡਾ. ਅਮਰੀਕ ਸਿੰਘ ਨੇ ਵੀ ਕਿਸਾਨਾਂ ਨਾਲ ਅਹਿਮ ਨੁਕਤੇ ਸਾਂਝੇ ਕੀਤੇ। ਜੰਗਲਾਤ ਵਿਭਾਗ ਵੱਲੋਂ ਇਸ ਮੌਕੇ ਬੂਟਿਆਂ ਦਾ ਲੰਗਰ ਲਗਾਇਆ ਗਿਆ। ਜਦੋਂ ਕਿ ਗਰੀਨਡੇਲ ਪਬਲਿਕ ਸਕੂਲ ਚੀਮਾ ਖੁੱਡੀ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਤੇ ਗਿੱਧਾ ਪੇਸ਼ ਕਰਕੇ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਨਾ ਲਗਾਉਣ ਦਾ ਸੰਦੇਸ਼ ਦਿੱਤਾ ਗਿਆ। ਨੌਜਵਾਨ ਕਿਸਾਨ ਆਗੂ ਇੰਦਰਪਾਲ ਸਿੰਘ ਬੈਂਸ ਨੇ ਵੀ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਵਿੱਚ ਯੋਗਦਾਨ ਦੇਣ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਵਾਤਾਵਰਣ ਨੂੰ ਬਚਾਉਣ ਵਾਲੇ ਤੇ ਵੱਖ ਵੱਖ ਮੱਲਾਂ ਮਾਰਨ ਵਾਲੇ ਅਗਾਹਵਧੂ ਕਿਸਾਨ ਮਨਭਾਵਨ ਸਿੰਘ ਕਾਹਲੋਂ ਅਤੇ ਜਸ਼ਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੇ ਫਰਜ ਨਿਭਾਉਂਦਿਆਂ ਖੇਤੀਬਾੜੀ ਅਫਸਰ ਪਰਮਬੀਰ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਅਫਸਰ ਰਵਿੰਦਰ ਸਿੰਘ, ਏ.ਓ ਰਾਜੀਵ ਖੋਖਰ, ਹੀਰਾ ਸਿੰਘ, ਹਰਪਿੰਦਰ ਸਿੰਘ, ਮਨਧੀਰ ਸਿੰਘ. ਡੀ.ਐਸ. ਭੱਟੀ, ਬਲਜਿੰਦਰ ਸਿੰਘ, ਪੀ.ਡੀ ਪ੍ਰਭਜੋਤ ਸਿੰਘ, ਏਡੀ.ਓ ਮਨਜੀਤ ਸਿੰਘ, ਏਈਓ ਮੋਹਨ ਸਿੰਘ ਵਾਹਲਾ, ਏਈਓ ਹਰਮਨਪ੍ਰੀਤ ਸਿੰਘ, ਦੀਪਕ ਭਾਰਦਵਾਜ, ਸਮੇਤ ਇਲਾਕੇ ਦੇ ਉਘੇ ਕਿਸਾਨ, ਖੇਤੀਬਾੜੀ ਵਿਭਾਗ ਦੇ ਵੱਖ ਵੱਖ ਅਧਿਕਾਰੀ, ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ ਆਦਿ ਹਾਜਰ ਸਨ।