





Total views : 5895724







Total views : 5895724ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਨਾਭਾ /ਬੀ.ਐਨ.ਈ ਬਿਊਰੋ
ਪੁਲਿਸ ਟੀਮ ਨੇ ਨਾਭਾ ਬਲਾਕ ਦੇ ਇਕ ਪੰਚਾਇਤ ਸੈਕਟਰੀ ਤੇ ਉਸ ਦੇ ਸਾਥੀ ਕੋਲੋਂ ਸਾਢੇ ਤਿੰਨ ਕਿਲੋ ਅਫੀਮ ਬਰਾਮਦ ਕੀਤੀ ਹੈ। ਮੁਲਜਮਾਂ ਦੀ ਪਛਾਣ ਦੀਪਕ ਗਰਗ ਪੰਚਾਇਤ ਸੈਕਟਰੀ ਬੀਡੀਪੀਓ ਦਫਤਰ ਨਾਭਾ ਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖਿਲਾਫ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਸਦਰ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਵਿਚ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਚੰਡੀਗੜ੍ਹ ਨੰਬਰ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਰੁਕਣ ਦੀ ਬਜਾਏ ਕਾਰ ਚਾਲਕ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਬੜੀ ਸਮਝਦਾਰੀ ਨਾਲ ਉਸ ਨੂੰ ਰੋਕ ਲਿਆ। ਕਾਰ ਚਾਲਕ ਤੇ ਉਸ ਦੇ ਸਾਥੀ ਨੂੰ ਕਾਬੂ ਕਰ ਕੇ ਕਾਰ ਤਲਾਸ਼ੀ ਲੈਣ ’ਤੇ ਇਸ ਵਿਚੋਂ ਸਾਢੇ ਤਿੰਨ ਕਿਲੋ ਅਫੀਮ ਬਰਾਮਦ ਹੋਈ।
ਡੀਐਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ ਪਿਛਲੇ ਕਰੀਬ ਢਾਈ ਸਾਲਾਂ ਤੋਂ ਅਫ਼ੀਮ ਦੀ ਤਸਕਰੀ ਦਾ ਕੰਮ ਕਰ ਰਹੇ ਹਨ। ਇਨਾਂ ਵਲੋਂ ਕਾਰ ਵਿੱਚ ਇੱਕ ਖੁਫੀਆ ਬਾਕਸ ਤਿਆਰ ਕਰਵਾਇਆ ਗਿਆ ਹੈ, ਜਿਸ ਵਿਚ ਅਫੀਮ ਲੁਕਾ ਰੱਖਦੇ ਸਨ। ਪੁਲਿਸ ਨੂੰ ਬਰੀਕੀ ਨਾਲ ਕੀਤੀ ਗਈ ਪੜਤਾਲ ਤੋਂ ਬਾਅਦ ਇਨ੍ਹਾਂ ਨੂੰ ਫੜਨ ਵਿਚ ਕਾਮਯਾਬੀ ਮਿਲੀ ਹੈ। ਦੀਪਕ ਤੇ ਲਵਪ੍ਰੀਤ ਰਾਜਸਥਾਨ ਵਿਚ ਰਹਿੰਦੇ ਇਕ ਹੋਰ ਵਿਅਕਤੀ ਤੋਂ ਅਫੀਮ ਲੈ ਕੇ ਆਉਂਦੇ ਸਨ, ਤੇ ਉਸ ਦੀ ਬਾਰੇ ਵੀ ਵੇਰਵੇ ਇਕੱਤਰ ਕੀਤੇ ਗਏ ਹਨ।