Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਯੂਥ ਵਿੰਗ ਦੇ ਨਵਨਿਯੁਕਤ ਕੀਤੇ ਗਏ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਦੇ ਤਹਿਤ ਯੂਥ ਮਿਲਣੀ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵੱਲੋਂ ਮਿਲ਼ੇ ਇਹਨਾਂ ਹੁਕਮਾਂ ਦੇ ਚੱਲਦਿਆਂ ਅੱਜ ਸ਼ੌਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਅੱਜ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਪਿੰਡ ਖੱਬੇ ਡੋਗਰਾ ਅਤੇ ਪਿੰਡ ਕੱਦ ਗਿੱਲ ਦੇ ਯੂਥ ਆਗੂਆਂ ਅਤੇ ਅਕਾਲੀ ਵਰਕਰਾਂ ਨੂੰ 30 ਸਤੰਬਰ ਨੂੰ ਦਿਨ ਸ਼ਨੀਵਾਰ ਸਥਾਨ ਚੋਹਲਾ ਸਾਹਿਬ ਵਿਖੇ ਹੋ ਰਹੀ ਪੰਜਾਬ ਯੂਥ ਮਿਲਣੀ ਦੇ ਸੰਬੰਧ ਵਿੱਚ ਲਾਮਬੰਦ ਕੀਤਾ ਗਿਆ। ਇਸ ਮੌਕੇ ਯੂਥ ਆਗੂ ਅਤੇ ਅਕਾਲੀ ਵਰਕਰਾਂ ਨੇ ਕਾਨਫਰੰਸ ਵਿੱਚ ਪਹੁੰਚਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਅਸੀਂ ਸਭ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਵਾਂਗੇ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਵਲੋਂ ਸਿਕੰਦਰ ਸਿੰਘ ਮੁਰਾਦਪੁਰਾ ਸਾਬਕਾ ਸਰਪੰਚ ਪਿੰਡ ਖੱਬੇ ਡੋਗਰਾ ਦੇ ਗ੍ਰਹਿ ਵਿਖੇ ਅਤੇ ਜਸਵੰਤ ਸਿੰਘ ਜੱਟਾ ਸਾਬਕਾ ਸਰਪੰਚ ਪਿੰਡ ਕੱਦ ਗਿੱਲ ਵਿਖੇ ਭਰਵੀਂ ਮੀਟਿੰਗ ਕੀਤੀ ਗਈ।
ਪਿੰਡ ਖੱਬੇ ਡੋਗਰਾ ਅਤੇ ਕੱਦ ਗਿੱਲ ਵਿਖੇ ਅਕਾਲੀ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ
ਜਿਸ ਵਿੱਚ ‘ਪੰਜਾਬ ਯੂਥ ਮਿਲਣੀ’ ਸੰਬੰਧੀ ਅਕਾਲੀ ਵਰਕਰਾਂ ਅਤੇ ਅਕਾਲੀ ਆਗੂਆਂ ਨਾਲ਼ ਸਲਾਹ ਮਸ਼ਵਰਾ ਸਾਂਝਾ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਖ਼ਾਸ ਤੌਰ ਤੇ ਪਹੁੰਚ ਰਹੇ ਬਿਕਰਮ ਸਿੰਘ ਮਜੀਠੀਆ ਅਤੇ ਸਰਬਜੀਤ ਸਿੰਘ ਝਿੰਜਰ ਵਲੋਂ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਨਾਲ ਜੋੜਨ ਦੀ ਅਤੇ ਅਕਾਲੀ ਦਲ ਦੇ ਸੁਨਹਿਰੀ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਨੌਜਵਾਨਾਂ ਨਾਲ ਵਿਚਾਰ ਸਾਂਝੇ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਸ਼ੌਮਣੀ ਅਕਾਲੀ ਦਲ ਦੇ ਮਾਣ ਮੱਤੇ ਇਤਿਹਾਸ, ਪੁਰਾਣੇ ਵਿਰਸੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਪਿੰਡ ਖੱਬੇ ਡੋਗਰਾ ਤੋਂ ਪਰਮਜੀਤ ਸਿੰਘ ਨੰਬਰਦਾਰ, ਮੰਨਾ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਮੈਂਬਰ ਪੰਚਾਇਤ, ਦਿਲਬਾਗ ਸਿੰਘ, ਹਰਵੰਤ ਸਿੰਘ, ਗੁਰਿੰਦਰਜੀਤ ਸਿੰਘ, ਜਗੀਰ ਸਿੰਘ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁੱਖਜਿੰਦਰ ਸਿੰਘ, ਮਨਜੀਤ ਸਿੰਘ ਮਿਦਾ, ਸੋਨੀ, ਮੰਗਲ ਸਿੰਘ ( ਸਾਰੇ ਪਿੰਡ ਖੱਬੇ ਡੋਗਰਾ ) ਅਤੇ ਪਿੰਡ ਕੱਦ ਗਿੱਲ ਤੋਂ ਸੁਰਜੀਤ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਸੰਤੋਖ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਮੈਂਬਰ ਪੰਚਾਇਤ, ਬਲਵੰਤ ਸਿੰਘ, ਭਾਗ ਸਿੰਘ, ਲਵਜੀਤ ਸਿੰਘ, ਜਥੇ ਦਿਲਬਾਗ ਸਿੰਘ, ਗੁਰਨਾਮ ਸਿੰਘ ਫੌਜੀ, ਅਵਤਾਰ ਸਿੰਘ, ਬਲਵਿੰਦਰ ਸਿੰਘ, ਜੱਸਾ ਸਿੰਘ, ਸੁੱਚਾ ਸਿੰਘ, ਸੁਰਿੰਦਰ ਸਿੰਘ, ਕੁਲਵੰਤ ਸਿੰਘ, ਤਰਲੋਕ ਸਿੰਘ, ਮੇਜ਼ਰ ਸਿੰਘ, ਜਰਮਨਜੀਤ ਸਿੰਘ, ਨਵਤੇਜ ਸਿੰਘ, ਸ਼ਾਮ ਸਿੰਘ, ਰੇਸ਼ਮ ਸਿੰਘ, ਜਗਦੀਸ਼ ਸਿੰਘ, ਸਮਾਜਵਾਦ ਸਿੰਘ, ਅਮਨਦੀਪ ਸਿੰਘ, ਅਨੋਕ ਸਿੰਘ, ਪ੍ਰੀਤਮ ਸਿੰਘ, ਅਰਸ਼ਦੀਪ ਸਿੰਘ, ਰਣਬੀਰ ਸਿੰਘ ( ਸਾਰੇ ਪਿੰਡ ਕੱਦ ਗਿੱਲ )
ਅਤੇ ਅਕਾਲੀ ਵਰਕਰ ਭਾਰੀ ਗਿਣਤੀ ਵਿੱਚ ਹਾਜ਼ਰ ਸਨ।