ਵਕੀਲ ਤੇ ਉਸ ਦੇ ਮੁਵੱਕਲ ‘ਤੇ ਤਸ਼ੱਦਦ ਮਾਮਲੇ ਦੀ ਜਾਂਚ ਲਈ ਆਈ.ਪੀ.ਐੱਸ ਮਨਦੀਪ ਸਿੰਘ ਸਿੱਧੂ ਦੀ ਅਗਵਾਈ ‘ਚ ਚਾਰ ਮੈਂਬਰੀ ਐੱਸ.ਆਈ.ਟੀ ਦਾ ਗਠਨ

4675398
Total views : 5507068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

 ਸ਼ਹਿਰ ਦੇ ਵਕੀਲ ਅਤੇ ਉਸ ਦੇ ਮੁਵੱਕਲ ‘ਤੇ ਕਥਿਤ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਜਾਂਚ ਬਿਊਰੋ ਦੇ ਡਾਇਰੈਕਟਰ ਵੱਲੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈਪੀਐੱਸ ਅਫ਼ਸਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ‘ਚ ਚਾਰ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ।

ਇਸ ਐੱਸਆਈਟੀ ‘ਚ ਪੀਪੀਐੱਸ ਅਫ਼ਸਰ ਹਰਮੀਤ ਸਿੰਘ ਹੁੰਦਲ, ਡਿਪਟੀ ਕਮਿਸ਼ਨਰ ਆਫ ਪੁਲਿਸ ਡਿਟੈਕਟਿਵ, ਪੁਲਿਸ ਕਮਿਸ਼ਨਰੇਟ, ਲੁਧਿਆਣਾ, ਆਈਪੀਐੱਸ ਸੁਹੇਲ ਕਾਸਿਮ ਮੀਰ, ਏਡੀਸੀਪੀ, ਪੁਲਿਸ ਕਮਿਸ਼ਨਰੇਟ, ਲੁਧਿਆਣਾ ਅਤੇ ਪੀਪੀਐੱਸ ਅਫ਼ਸਰ ਪਲਵਿੰਦਰ ਸਿੰਘ ਚੀਮਾ, ਐੱਸਪੀ ਇਨਵੈਸਟੀਗੇਸ਼ਨ ਸੰਗਰੂਰ ਸ਼ਾਮਲ ਹਨ। ਇਹ ਟੀਮ ਦੋਵੇ ਮਾਮਲਿਆਂ ਦੀ ਜਾਂਚ ਕਰੇਗੀ।

ਜ਼ਿਕਰਯੋਗ ਹੈ ਕਿ ਵਕੀਲ ਵਰਿੰਦਰ ਸਿੰਘ ਸੰਧੂ ਨੇ ਪੁਲਿਸ ‘ਤੇ ਉਸ ਨੂੰ ਅਤੇ ਮੁਵੱਕਲ ਸ਼ਲਿੰਦਰਜੀਤ ਸਿੰਘ ਨੀਟਾ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਸਨ। ਜਿਸ ਤੋਂ ਬਾਅਦ ਮੁਕਤਸਰ ਦੇ ਐੱਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ ਖ਼ਿਲਾਫ਼ ਥਾਣਾ ਸਦਰ ਵਿੱਚ ਕਰਾਸ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਆਈਪੀਸੀ ਦੀ ਧਾਰਾ 377,342,323,149 ਅਤੇ 506 ਤਹਿਤ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੇਸ ਵਿੱਚ ਐਸਪੀ ਅਤੇ ਇੰਸਪੈਕਟਰ ਤੋਂ ਇਲਾਵਾ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਗੁਰਪ੍ਰੀਤ ਸਿੰਘ, ਪੀਐਚਜੀ ਦਾਰਾ ਸਿੰਘ ਦੇ ਨਾਮ ਦਰਜ ਹਨ।

Share this News