ਪੁਲਿਸ ਨੇ ਤੜਕੇ ਚੰਡੀਗੜ੍ਹ ਰਿਹਾਇਸ਼ ਤੋਂ ਚੱਕ ਲਿਆ ਕਾਂਗਰਸੀ ਵਧਾਇਕ ਸੁਖਪਾਲ ਸਿੰਘ ਖਹਿਰਾ

4675397
Total views : 5507065

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ ਖਹਿਰਾ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਸੈਕਟਰ-5 ਵਿਚ ਉਨ੍ਹਾਂ ਦੇ ਘਰ ਵਿਚ ਹਿਰਾਸਤ ਵਿਚ ਲਿਆ ਹੈ। ਦਰਅਸਲ ਉਨ੍ਹਾਂ ਦੇ ਮੁਲਾਜ਼ਮ ਤੋਂ ਡਰੱਗ ਮਿਲਣ ‘ਤੇ ਇਹ ਐੈਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ‘ਤੇ ਇਸ ਤੋਂ ਪਹਿਲਾਂ 2015 ਦੇ ਐੱਨਡੀਪੀਐੱਸ ਐਕਟ ਦੇ ਇਕ ਪੁਰਾਣੇ ਮਾਮਲੇ ਵਿਚ ਵੀ ਕਾਰਵਾਈ ਹੋ ਚੁੱਕੀ ਹੈ।

ਸੁਖਪਾਲ ਸਿੰਘ ਖਹਿਰਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਪੁਲਿਸ ਦੇ ਨਾਲ ਚੰਡੀਗੜ੍ਹ ਪੁਲਿਸ ਨਹੀਂ ਸੀ।ਗ੍ਰਿਫ਼ਤਾਰੀ ਦੌਰਾਨ ਕਾਫੀ ਦੇਰ ਤਕ ਪੁਲਿਸ ਅਤੇ ਸੁਖਪਾਲ ਖਹਿਰਾ ਦੀ ਆਪਸ ਵਿਚ ਬਹਿਸ ਚਲਦੀ ਰਹੀ ਹੈ।

ਈਡੀ ਨੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇਸ ਮਾਮਲੇ ਵਿਚ ਪੁੱਛਗਿਛ ਲਈ ਬੁਲਾਇਆ ਸੀ ਜਿਥੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਈਡੀ ਨੇ ਦੋਸ਼ ਲਗਾਇਆ ਕਿ ਖਹਿਰਾ ਨੇ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕੇਟਰਾਂ ਦੇ ਸਹਿਯੋਗੀ ਹਨ।ਦੱਸ ਦੇਈਏ ਕਿ ਈਡੀ ਸਾਬਕਾ ਵਿਧਾਇਕ ਤੋਂ 2015 ਤੋਂ ਪੁੱਛਗਿਛ ਕਰ ਰਹੀ ਹੈ।ਇਸ ਤੋਂ ਪਹਿਲਾਂ ਵੀ ਭੁਲੱਥ ਸਥਿਤ ਰਿਹਾਇਸ਼ ‘ਤੇ ਈਡੀ ਨੇ ਛਾਪਾ ਮਾਰਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖਹਿਰਾ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕਟਰਾਂ ਦੇ ਸਹਿਯੋਗੀ ਰਹੇ ਹਨ।

Share this News