Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਖ਼ਡੂਰ ਸਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਦੀ ਕੁੱਟਮਾਰ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਰੇਂਜ ਦੇ ਡੀ. ਜੀ. ਵਲੋਂ ਪੰਜ ਪੁਲਿਸ ਅਧਿਕਾਰੀ ਨੂੰ ਮੁਅੱਤਲ ਕੀਤਾ ਗਿਆ ਹੈ। ਮੁਅੱਤਲ ਕੀਤੇ ਗਏ ਪੁਲਿਸ ਅਧਿਕਾਰੀਆਂ ਵਿਚ ਥਾਣਾ ਗੋਇੰਦਵਾਲ ਸਾਹਿਬ ਦੇ ਐਸ. ਐਚ. ਓ. ਇੰਸਪੈਕਟਰ ਸੁਖਬੀਰ ਸਿੰਘ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ,ਐਸ. ਆਈ. ਸੁਰਜੀਤ ਸਿੰਘ, ਏ. ਐਸ. ਆਈ. ਪਰਮਦੀਪ ਸਿੰਘ, ਏ. ਐਸ. ਆਈ. ਹਰਮੀਕ ਸਿੰਘ ਨੂੰ ਸਸਪੈਂਡ ਕਰ ਲਾਈਨ ਹਾਜ਼ਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਰਨਤਾਰਨ ਦੇ ਐਸ. ਐਸ. ਪੀ. ਗੁਰਮੀਤ ਸਿੰਘ ਚੌਹਾਨ ਦਾ ਵੀ ਤਬਾਦਲਾ ਕਰ ਉਨਾਂ ਦੀ ਜਗ੍ਹਾ
ਸ੍ਰੀ ਅਸਵਨੀ ਕਪੂਰ ਨੂੰ ਨਵਾਂ ਐਸ.ਐਸ.ਪੀ ਲਗਾਇਆ ਗਿਆ ਹੈ।ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦੀ ਬਦਲੀ ਉਨ੍ਹਾਂ ਵਲੋਂ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਨਾਲ ਕੀਤੀ ਕੁੱਟਮਾਰ ਦੀ ਨਤੀਜਾ ਮੰਨੀ ਜਾ ਰਹੀ ਹੈ। ਮਨਜਿੰਦਰ ਸਿੰਘ ਲਾਲਪੁਰਾ ਨੇ ਐਸ.ਐਸ.ਪੀ. ਵਿਰੁਧ ਫ਼ੇਸਬੁੱਕ ਪੋਸਟ ਪਾ ਕੇ ਖੁਲਾਸਾ ਕੀਤਾ ਸੀ ਕਿ ਉਸ ਨੇ ਉਨ੍ਹਾਂ ਦੇ ਜੀਜੇ ’ਤੇ ਝੂਠਾ ਕੇਸ ਬਣਾਇਆ ਹੈ। ਵਕੀਲ ਭਾਈਚਾਰੇ ਦੇ ਰੋਸ ਕਾਰਨ ਮੁਕਤਸਰ ਦੇ ਐਸ.ਐਸ.ਪੀ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ, ਜਿੰਨਾ ਸਮੇਤ ਤਬਦੀਲ ਕੀਤੇ ਗਏ ਪੰਜ ਆਈ.ਪੀ.ਐਸ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-