





Total views : 5596467








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ /ਯਾਦਵਿੰਦਰ ਯਾਦਾ
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਜੀ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ ਤੇ ਕੈਂਪ ਲਗਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਮਾਹਿਰਾਂ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਖੇਤੀਬਾੜੀ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਸਦਕਾ ਹੁਣ ਬਹੁ—ਗਿਣਤੀ ਕਿਸਾਨ ਵੀਰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਨੂੰ ਤਰਜੀਹ ਦੇਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਖਡੂਰ ਸਾਹਿਬ ਅਧੀਨ ਆਉਦੇ ਪਿੰਡ ਗੋਇੰਦਵਾਲ ਸਾਹਿਬ ਦੇ ਪਰਾਲੀ ਪ੍ਰਬੰਧਨ ਵਿੱਚ ਸਫਲ ਕਿਸਾਨ ਤਜਿੰਦਰ ਸਿੰਘ , ਜੋ ਆਪਣੇ 38 ਏਕੜ ਰਕਬੇ ਵਿਚ ਝੋਨੇੇ ਅਤੇ ਕਣਕ, ਅਤੇ ਆਲੂ ਮਟਰਾਂ ਦੀ ਖੇਤੀ ਹੈ, ਪਰਾਲੀ ਨੂੰ ਬਿਨ੍ਹਾਂ ਅੱਗ ਲਗਾਇਆਂ ਖੇਤੀਬਾੜੀ ਕਰਦਾ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਡਾਕਟਰ ਨਵਤੇਜ ਸਿੰਘ ਜੋਸਨ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਅਤੇ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੂੰ ਕਿਸਾਨ ਵੱਲੋ ਦੱਸਿਆ ਗਿਆ ਕਿ ਉਹ ਸਾਲ 2018 ਤੋਂ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਅਤੇ ਆਲੂ ਮਟਰਾਂ ਦੀ ਸਫਲ ਕਾਸ਼ਤ ਕਰ ਰਿਹਾ ਹੈ।
ਕਿਸਾਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਮੇਂ—ਸਮੇ ਤੇ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ, ਮਿੱਤਰ ਕੀੜੇ ਅਤੇ ਧਰਤੀ ਦੀ ਉਪਜਾਉੂ ਸ਼ਕਤੀ ਨੂੰ ਹੁੰਦੇ ਨੁਕਸਾਨ ਸਬੰਧੀ ਦਿੱਤੀ ਜਾਣਕਾਰੀ ਤੋਂ ਪ੍ਰਭਾਵਿਤ ਹੋ ਕਿ ਉਸ ਨੇ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਪ੍ਰਬੰਧਨ ਕਰਨ ਦਾ ਫੈਸਲਾ ਕੀਤਾ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲ 2018 ਦੌਰਾਨ ਉਸ ਨੇ ਪਰਾਲੀ ਨੂੰ ਇਨਸੀਟੂ ਤਹਿਤ ਖੇਤ ਵਿੱਚ ਵਾਹੁਣਾ ਸ਼ੁਰੂ ਕੀਤਾ,ਝੋਨੇ ਬਾਸਮਤੀ ਦੀ ਫਸਲ ਕੰਬਾਈਨ ਨਾਲ ਕੱਟਣ ਤੋਂ ਬਾਅਦ ਮਲਚਰ ਨਾਲ ਪਰਾਲੀ ਨੂੰ ਕੁਤਰਾ ਕਰਨ ਤੋਂ ਬਾਅਦ ਪਲੋਅ ਨਾਲ ਪਰਾਲੀ ਨੂੰ ਖੇਤਾਂ ਵਿੱਚ ਦਬਾਇਆ ।
ਉਹ 38 ਕਿੱਲਿਆਂ ਵਿੱਚ ਮਲਚਰ ਅਤੇ ਪਲੋਅ ਕਿਰਾਏ ਤੇ ਸੰਦ ਲੈ ਕੇ 4 ਹਜ਼ਾਰ ਰੁਪਏ ਪ੍ਰਤੀ ਕਿੱਲਾ ਦੇ ਕੇ ਪਰਾਲੀ ਪ੍ਰਬੰਧਨ ਕਰਵਾਉਂਦੇ ਹਨ । ਕਿਸਾਨ ਨੇ ਦੱਸਿਆ ਕਿ ਅਜਿਹਾ ਕਰਨ ਦੇ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਖਾਦਾਂ ਦੇ ਖਰਚੇ ਅਤੇ ਸਪਰੇਆਂ ਦੇ ਖਰਚੇ ਘਟਦੇ ਹਨ। ਉਨਾਂ ਨੇ ਦੱਸਿਆ ਕਿ ਝਾੜ ਦੇ ਵਿੱਚ ਵੀ 10 ਤੋਂ 15% ਦਾ ਵਾਧਾ ਹੁੰਦਾ ਹੈ। ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਕਿਸਾਨ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਬਾਕੀ ਕਿਸਾਨਾਂ ਨੂੰ ਵੀ ਅਜਿਹੇ ਤਰੀਕੇ ਨਾਲ ਪਰਾਲੀ ਪ੍ਰਬੰਧ ਕਰਕੇ ਆਲੂ ਮਟਰਾਂ ਅਤੇ ਰਵਾਇਤੀ ਫਸਲਾਂ ਦੀ ਕਾਸ਼ਤ ਕਰਨ ਬਾਰੇ ਅਪੀਲ ਕੀਤੀ।
ਕਿਸਾਨ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਮਿੱਟੀ ਦੀ ਉਪਜਾਊ ਸਕਤੀ ਵੱਧਣ ਨਾਲ ਖੇਤ ਵਿੱਚ ਖਾਦਾਂ ਦੀ ਜਰੂਰਤ ਘੱਟ ਜਾਂਦੀ ਹੈ ਅਤੇ ਕਣਕ ਦਾ ਝਾੜ ਵੀ ਬਰਾਬਰ ਰਹਿੰਦਾ ਹੈ।ਇਸ ਅਗਾਂਹਵਧੂ ਕਿਸਾਨ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਸਾਲ ਵੀ 38 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਅਤੇ ਆਲੂ ਮਟਰਾਂ ਦੀ ਬਿਜਾਈ ਕਰੇਗਾ ਅਤੇ ਪਿੰਡ ਦੇ ਹੋਰ ਨੌਜਵਾਨ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰੇਗਾ। ਇਸ ਮੌਕੇ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਦੇ ਨਾਲ ਕਮਲਜੀਤ ਕੌਰ ਸਾਹਿਲਪ੍ਰੀਤ ਸਿੰਘ, ਸਾਜਨਦੀਪ ਸਿੰਘ ਹਾਜ਼ਰ ਸਨ ।