‘ਪੰਜਾਬ ਯੂਥ ਮਿਲਣੀ’ ਦੇ ਸੰਬੰਧ ਵਿੱਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਸੰਗਤਪੁਰਾ ਵਿਖੇ ਸ਼ੌਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕੀਤੀ ਮੀਟਿੰਗ

4675348
Total views : 5506912

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ੍ਰ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ‘ਪੰਜਾਬ ਯੂਥ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 30 ਸਤੰਬਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਚੋਹਲਾ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਚੋਹਲਾ ਸਾਹਿਬ ਦੇ ਦੀਵਾਨ ਹਾਲ ਵਿਖੇ ਦੁਪਿਹਰ 12 ਵਜੇ ਹੋ ਰਿਹਾ ਹੈ। ਜਿਸ ਵਿਚ ਸ੍ਰ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਨਵ ਨਿਯੁਕਤ ਕੀਤੇ ਗਏ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਖ਼ਾਸ ਤੌਰ ਤੇ ਪਹੁੰਚ ਕੇ ਨੌਜਵਾਨਾਂ ਨੂੰ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ 102 ਸਾਲਾਂ ਤੋਂ ਵੱਧ ਲੰਮੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਗੇ ਅਤੇ ਪੰਜਾਬ, ਪੰਜਾਬੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਵਿਚਾਰ ਸਾਂਝੇ ਕਰਨਗੇ।

ਇਸ ਮੌਕੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੁਆਰਾ ਬਖਸ਼ਿਆ ਸਿਰ ਦਾ ਤਾਜ ‘ਦਸਤਾਰ’ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ‘ਪੰਜਾਬ ਯੂਥ ਮਿਲਣੀ’ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਨੌਜਵਾਨਾਂ ਆਗੂਆਂ ਅਤੇ ਅਕਾਲੀ ਵਰਕਰਾਂ ਨਾਲ ਵਿਚਾਰ ਵਟਾਂਦਰੇ ਕੀਤਾ ਜਾ ਰਿਹਾ ਹੈ। ਬੀਤੇ ਦਿਨ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਸੰਗਤਪੁਰਾ ਵਿਖੇ ਚਮਕੌਰ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਪਹੁੰਚ ਕੇ ਪਿੰਡ ਦੇ ਨੌਜਵਾਨ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਅਤੇ ਮੁਹਤਬਰਾ ਨਾਲ਼ ਮਿਲ ਕੇ ਚੋਹਲਾ ਸਾਹਿਬ ਹੋਣ ਵਾਲੇ ਪ੍ਰੋਗਰਾਮ ਸੰਬੰਧੀ ਸਲਾਹ ਮਸ਼ਵਰਾ ਕੀਤਾ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਵਲੋਂ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਕਿ ਨੌਜਵਾਨ ਵੱਧ ਤੋਂ ਵੱਧ ਪੀਲੀਆਂ ਅਤੇ ਕੇਸਰੀ ਦਸਤਾਰਾਂ ਸਜ਼ਾ ਕੇ ਅਤੇ ਨੌਜਵਾਨ ਅਤੇ ਅਕਾਲੀ ਵਰਕਰ ਇਸ ਪ੍ਰੋਗਰਾਮ ਵੱਧ ਚੜ੍ਹ ਕੇ ਪਹੁੰਚਣ। ਇਸ ਮੀਟਿੰਗ ਮੌਕੇ ਪਿੰਡ ਸੰਗਤਪੁਰਾ ਦੇ ਸਮੁੱਚੇ ਅਕਾਲੀ ਆਗੂਆਂ ਨੇ ਕਿਹਾ ਹੈ ਕਿ ਇਹ ਪਿੰਡ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੈ, ਜਿਸ ਤਰ੍ਹਾਂ ਅਸੀਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸਾਹਿਬ ਨਾਲ ਚਟਾਨ ਵਾਂਗ਼ ਖੜੇ ਰਹੇ ਹਾਂ ,ਉਸੇ ਤਰ੍ਹਾਂ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਡੱਟ ਕੇ ਸਾਥ ਦੇਵਾਂਗੇ ਅਤੇ ਚੋਹਲਾ ਸਾਹਿਬ ਵਿਖੇ ਅਕਾਲੀ ਕਾਨਫਰੰਸ ਵਿੱਚ ਵੱਧ ਚੜ ਕੇ ਪਹੁੰਚਾਂਗੇ। ਇਸ ਮੀਟਿੰਗ ਮੌਕੇ ਸਤਨਾਮ ਸਿੰਘ ਚੋਹਲਾ ਸਾਹਿਬ ਮੈਂਬਰ ਬਲਾਕ ਸੰਮਤੀ ਤੋਂ ਇਲਾਵਾ ਪਿੰਡ ਸੰਗਤਪੁਰਾ ਤੋਂ ਸਰਦੂਲ ਸਿੰਘ ਡਾਇਰੈਕਟਰ, ਚਮਕੌਰ ਸਿੰਘ ਸਾਬਕਾ ਸਰਪੰਚ , ਮਨਜਿੰਦਰ ਸਿੰਘ ਨੰਬਰਦਾਰ, ਕਰਤਾਰ ਸਿੰਘ ਮੈਂਬਰ ਪੰਚਾਇਤ, ਹਰਦੇਵ ਸਿੰਘ ਮੈਂਬਰ ਪੰਚਾਇਤ, ਪਰਮਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਬੱਲੀ, ਹਰਦੀਪ ਸਿੰਘ, ਬਾਬਾ ਸਿੰਦਰ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਦਿਲਬਾਗ ਸਿੰਘ ਡਾਕਟਰ, ਬਲਵਿੰਦਰ ਸਿੰਘ ਐਮਪੀ , ਤਰਸੇਮ ਸਿੰਘ ਅਤੇ ਹੋਰ ਨੌਜਵਾਨ ਅਤੇ ਅਕਾਲੀ ਵਰਕਰ ਹਾਜ਼ਰ ਸਨ।

Share this News