ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਗਤਕਾ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

4675345
Total views : 5506907

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ‘ਨੈਸ਼ਨਲ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ’ ਦੁਆਰਾ ਆਯੋਜਿਤ ਗਤਕੇ ਮੁਕਾਬਲੇ ’ਚ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਅੰਡਰ-19 ’ਚ ਖੇਡਦਿਆਂ ਗਤਕਾ ਟੀਮ ਨੇ ਫਸਵੇਂ ਮੁਕਾਬਲੇ ’ਚ ਦੂਸਰਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਕਿਹਾ ਕਿ ਵਿਅਕਤੀਗਤ ਤੌਰ ’ਤੇ ਖੇਡਦਿਆਂ ਵਿਦਿਆਰਥੀ ਜੋਰਾਵਰ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਨੇ ਗਤਕਾ ਕੋਚ ਸ. ਮਨਿੰਦਰ ਸਿੰਘ ਦੁਆਰਾ ਕਰਵਾਈ ਸਖ਼ਤ ਮਿਹਨਤ ਅਤੇ ਅਭਿਆਸ ਸਦਕਾ ਵਿਦਿਆਰਥੀਆਂ ਦੀਆਂ ਸਫ਼ਲਤਾਵਾਂ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਗਤਕਾ ਸਵੈ-ਰੱਖਿਆ ਲਈ ਵਰਤੀ ਜਾਣ ਵਾਲੀ ਸਿੱਖਾਂ ਦੀ ਕਲਾ ਦਾ ਹਿੱਸਾ ਹੈ। ਗਤਕਾ, ਖਿਡਾਰੀ ਨੂੰ ਮਨੁੱਖੀ ਕਦਰਾਂ ਕੀਮਤਾਂ ਦਾ ਸਤਿਕਾਰ ਕਰਨ ਅਤੇ ਭੈਅ ਰਹਿਤ ਨਿਰਸਵਾਰਥ ਅਤੇ ਗੁਰਮਤਿ ਅਨੁਸਾਰ ਜੀਵਨ ਬਸਰ ਕਰਨਾ ਸਿਖਾਉਂਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Share this News