Total views : 5506741
Total views : 5506741
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸ਼੍ਰੀ ਮੁਕਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਬੀਤੇ ਸਮੇਂ ਨਾਇਬ ਤਹਿਸੀਲਦਾਰ ਦੀਆਂ 78 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਲਈ ਗਈ । ਇਸ ਲਿਖਤੀ ਪ੍ਰੀਖਿਆ ਦੀ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਵਾਸੀ ਲੜਕੀ ਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ ।
ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਸੰਧੂ ਰੋਲ ਨੰਬਰ 144812 ਨੇ ਇਸ ਪ੍ਰੀਖਿਆ ਵਿਚ 205.50 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਰਮਨਦੀਪ ਕੌਰ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਖ਼ਤ ਮਿਹਨਤ ਨੂੰ ਦਿੰਦੀ ਹੈ। ਧੀ ਵਲੋਂ ਪ੍ਰਾਪਤ ਕੀਤੇ ਗਏ ਇਸ ਮੁਕਾਮ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਸ੍ਰੀ ਮੁਕਤਸਰ ਸਾਹਿਬ ਵਾਸੀ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਸੰਧੂ ਇਸ ਤੋਂ ਪਹਿਲਾ ਲੋਕ ਸਭਾ ਵਿਚ ਨੌਕਰੀ ਕਰ ਰਹੀ ਹੈ ।