Total views : 5506759
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਕਿਸਾਨ ਪੱਖੀ ਸੋਚ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਕਿਸਾਨ ਵੀਰਾਂ ਨੂੰ ਮਿਆਰੀ ਕਣਕ ਬੀਜ ਮੌਕੇ ਤੇ ਸਬਸਿਡੀ ਕੱਟ ਕੇ ਘੱਟ ਰੇਟ ਤੇ ਕਣਕ ਬੀਜ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਇਸ ਸੰਬੰਧੀ ਡਾ: ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ ਦੇਣ ਦੌਰਾਨ ਦੱਸਿਆ ਕੀ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋ ਕਿਸਾਨਾ ਨੁੰ ਮੋਕੇ ਤੇ ਸਬਸਿਡੀ ਦਾ ਲਾਭ ਦੇਣ ਸੰਬੰਧੀ ਲਿਆ ਗਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾ ਦੱਸਿਆ ਕਿ ਕਿਸਾਨ ਵੀਰ ਸਬਸਿਡਾਈਜਡ ਕਣਕ ਬੀਜ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ (www.agrimachinerypb.com) ਤੇ ਆਈ.ਡੀ. ਬਣਾ ਕੇ ਨਿਰਧਾਰਿਤ ਪ੍ਰੋਫਾਰਮੇ ਵਿੱਚ ਬਿੱਨੈ-ਪੱਤਰ 1 ਅਕਤੂਬਰ ਤੋ 31 ਅਕਤੂਬਰ 2023 ਤੱਕ ਭਰਨਗੇ। ਜਿਸ ਉਪਰੰਤ ਵਿਭਾਗ ਵੱਲੋਂ ਸੈਂਕਸ਼ਨ ਪੱਤਰ ਆਨਲਾਈਨ ਜਾਰੀ ਕੀਤਾ ਜਾਵੇਗਾ ਜਿਸਦਾ ਸੰਦੇਸ਼ ਕਿਸਾਨ ਦੇ ਮੋਬਾਈਲ ਤੇ ਆਵੇਗਾ। ਕਿਸਾਨ ਆਪਣੀ ਆਈ.ਡੀ ਤੋਂ ਇਹ ਸੈਂਕਸ਼ਨ ਪੱਤਰ ਡਾਊਨਲੋਡ ਕਰ ਸਕਣਗੇ ਅਤੇ ਇਸ ਸੈਂਕਸ਼ਨ ਪੱਤਰ ਨੂੰ ਖੇਤੀਬਾੜੀ ਵਿਭਾਗ ਦੇ ਫੋਕਲ ਪੁਆਇੰਟ ਜਾਂ ਬਲਾਕ ਪੱਧਰ ਦੇ ਦਫਤਰਾਂ ਵਿੱਚ ਜਮ੍ਹਾਂ ਕਰਵਾੳੇਣਗੇ। ਖੇਤੀਬਾੜੀ ਵਿਭਾਗ ਵੈਰੀਫਿਕੇਸ਼ਨ ਉਪਰੰਤ ਆਨਲਾਈਨ ਪਰਮਿਟ ਜਾਰੀ ਕਰੇਗਾ ਜਿਸ ਨਾਲ ਕਿਸਾਨ ਕਣਕ ਦਾ ਮਿਆਰੀ ਤਸਦੀਕਸੁਦਾ ਬੀਜ ਘੱਟ ਰੇਟ ਤੇ ਖਰੀਦ ਸਕਣਗੇ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਹਾੜ੍ਹੀ 2023-24 ਦੋਰਾਨ ਜਿਲ੍ਹਾ ਅੰਮ੍ਰਿਤਸਰ ਵਿਚ ਕਿਸਾਨਾਂ ਨੂੰ ਮਿਆਰੀ ਕਣਕ ਬੀਜ ਸਬਸਿਡੀ ਤੇ ਮੁਹੱਈਆ ਕਰਵਾਉਣ ਹਿੱਤ ਦਸ ਹਜਾਰ ਕੁਇੰਟਲ ਕਣਕ ਬੀਜ ਸਬਸਿਡੀ ਤੇ ਦੇਣ ਦਾ ਟੀਚਾ ਪ੍ਰਾਪਤ ਹੋਇਆ ਹੈ, ਕਣਕ ਦੇ ਤਸਦੀਕਸ਼ੁਦਾ ਬੀਜ ਦੀ ਕੀਮਤ ਦਾ 50% ਜਾ ਵੱਧ ਤੋ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਨੂੰ ਸਬਸਿਡੀ ਦਾ ਲਾਭ ਦਿੱਤਾ ਜਾਣਾ ਹੈ ਜਿਸ ਸੰਬੰਧੀ ਜਿਲ੍ਹੇ ਵਿਚ ਕਣਕ ਬੀਜ ਪਾਲਿਸੀ ਨੂੰ ਪਾਰਦਰਸ਼ੀ ਢੰਗ ਨਾਲ ਲਾਗੁ ਕੀਤਾ ਜਾਵੇਗਾ, ਖੇਤੀਬਾੜੀ ਵਿਭਾਗ ਦੇ ਦਫਤਰ ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨ ਵੀ ਖੁੱਲੇ ਰਹਿਣਗੇ।
ਇਸ ਮੋਕੇ ਸ. ਰਛਪਾਲ ਸਿੰਘ ਬੰਡਾਲਾ ਖੇਤੀਬਾੜੀ ਵਿਕਾਸ ਅਫਸਰ (ਬੀਜ) ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕੀ ਕਣਕ ਬੀਜ ਤੇ ਸਬਸਿਡੀ ਕੇਵਲ ਕਣਕ ਦੀਆਂ ਭਾਰਤ ਸਰਕਾਰ ਵਲੋ ਨੋਟੀਫਾਈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਸ਼ ਕੀਤੀਆਂ ਕਿਸਮਾਂ ਉਨੱਤ ਪੀ ਬੀ ਡਬਲਯੂ 343, ਉਨੱਤ ਪੀ ਬੀ ਡਬਲਯੂ 550, ਪੀ ਬੀ ਡਬਲਯੂ 803, ਪੀ ਬੀ ਡਬਲਯੂ 824, ਪੀ ਬੀ ਡਬਲਯੂ 826, ਪੀ ਬੀ ਡਬਲਯੂ 869, ਪੀ ਬੀ ਡਬਲਯੂ 1 ਜਿੰਕ, ਪੀ ਬੀ ਡਬਲਯੂ 725, ਪੀ ਬੀ ਡਬਲਯੂ 677, ਪੀ ਬੀ ਡਬਲਯੂ 766, ਐਚ.ਡੀ. 3086, ਡਬਲਿਯੂ ਐਚ 1105, ਪੀ ਬੀ ਡਬਲਯੂ 1 ਚਪਾਤੀ, ਡੀ.ਬੀ.ਡਬਲਿਯੂ 187, ਡੀ.ਬੀ.ਡਬਲਿਯੂ 222, ਡੀ.ਬੀ.ਡਬਲਿਯੂ 303 ਅਤੇ ਪਿਛੇਤੀ ਬਿਜਾਈ ਲਈ ਪੀ ਬੀ ਡਬਲਯੂ 752, ਦੇ ਤਸਦੀਕਸੂਦਾ ਬੀਜ ਤੇ ਦਿੱਤੀ ਜਾਵੇਗੀ। ਕਿਸਾਨ ਵੀਰ ਆਨਲਾਈਨ ਪਰਮਿਟ ਪ੍ਰਾਪਤ ਕਰਨ ਉਪਰੰਤ ਪੰਜਾਬ ਰਾਜ ਬੀਜ ਪ੍ਰਮਾਨਣ ਸੰਸਥਾ ਵਲੋ ਰਜਿਸਟਰਡ ਕੀਤੇ ਸਰਕਾਰੀ/ਅਰਧ ਸਰਕਾਰੀ ਸੰਸਥਾਵਾਂ/ ਸਹਿਕਾਰੀ ਅਦਾਰੇ ਜਿਸ ਵਿਚ ਪਨਸੀਡ, ਐਨ.ਐਸ.ਸੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਰਿਭਕੋ, ਆਈ.ਐਫ.ਐਫ.ਡੀ.ਸੀ., ਐਨ.ਐਫ.ਐਲ, ਪੰਜਾਬ ਐਗਰੋ ਆਦਿ ਦੇ ਸੇਲ ਸੈਂਟਰਾਂ ਜਾਂ ਉਨਾਂ ਦੇ ਅਧਿਕਾਰਿਤ ਡੀਲਰਾਂ ਪਾਸੋਂ ਹੀ ਤਸਦੀਕਸ਼ੁਦਾ (ਕੇਵਲ ਸਰਟੀਫਾਈਡ) ਬੀਜ ਸਬਸਿਡੀ ਦੀ ਰਕਮ ਕੱਟ ਕੇ ਪ੍ਰਾਪਤ ਕਰ ਸਕਦੇ ਹਨ।