Total views : 5506903
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਉਪਿੰਦਰਜੀਤ ਸਿੰਘ
ਕਾਂਗਰਸ ਨੇਤਾ ਰਾਹੁਲ ਗਾਂਧੀ ਭਲਕੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਭਲਕੇ ਯਾਨੀ 2 ਅਕਤੂਬਰ ਦਿਨ ਸੋਮਵਾਰ ਨੂੰ ਰਾਹੁਲ ਗਾਂਧੀ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਪਹੁੰਚ ਰਹੇ ਹਨ, ਜਿੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਦੀ ਸੇਵਾ ਵੀ ਕਰਨਗੇ।
ਹਾਲਾਂਕਿ ਰਾਹੁਲ ਗਾਂਧੀ ਦੀ ਇਹ ਫੇਰੀ ਨਿੱਜੀ ਦੱਸੀ ਜਾ ਰਹੀ ਹੈ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਦੌਰਾਨ ਰਾਹੁਲ ਗਾਂਧੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਜ਼ਿਕਰਯੋਗ ਹੈ ਕਿ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਰਾਹੁਲ ਸੋਮਵਾਰ ਸਵੇਰੇ ਕਰੀਬ 10 ਵਜੇ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਉਹ ਸਿੱਧਾ ਮੱਥਾ ਟੇਕਣ ਲਈ ਜਾਣਗੇ। ਰਾਹੁਲ ਗਾਂਧੀ ਨੇ ਵੀ ਹਰਿਮੰਦਰ ਸਾਹਿਬ ਵਿੱਚ ਸੇਵਾ ਕਰਨ ਦੀ ਇੱਛਾ ਪ੍ਰਗਟਾਈ ਹੈ।
ਅੰਦਾਜ਼ਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਬਰਤਨਾਂ ਜਾਂ ਲੰਗਰ ਦੀ ਸੇਵਾ ਕਰ ਸਕਦੇ ਹਨ।ਰਾਹੁਲ ਗਾਂਧੀ ਨੇ ਆਪਣੇ ਦੌਰੇ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਆਗੂਆਂ ਨੂੰ ਹੀ ਉਨ੍ਹਾਂ ਦੇ ਨਾਲ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਆਗੂਆਂ ਨੂੰ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਜਾਂ ਹਵਾਈ ਅੱਡੇ ‘ਤੇ ਆਉਣ ਤੋਂ ਰੋਕਿਆ ਗਿਆ ਹੈ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਅੰਮ੍ਰਿਤਸਰ ਆਏ ਸਨ। ਭਾਵੇਂ ਭਾਰਤ ਜੋੜਾ ਯਾਤਰਾ ਦੌਰਾਨ ਅੰਮ੍ਰਿਤਸਰ ਨੂੰ ਉਨ੍ਹਾਂ ਦੇ ਰੂਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ, ਪਰ ਫਿਰ ਵੀ ਉਹ ਪੰਜਾਬ ਵਿੱਚ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਚਾਨਕ ਅੰਮ੍ਰਿਤਸਰ ਪਹੁੰਚ ਗਏ ਸਨ। ਉਦੋਂ ਵੀ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਹੀ ਮੱਥਾ ਟੇਕਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ