ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਕਿਲੋ ਹੈਰੋਇਨ ਤੇ ਡਰੱਗ ਮਨੀ ਕੀਤੀ ਬ੍ਰਾਮਦ

4729429
Total views : 5597327

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ /ਰਣਜੀਤ ਸਿੰਘ ਰਾਣਾ

ਸਰਹੱਦੀ ਖੇਤਰ ਵਿਚ ਦਿਹਾਤੀ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਚ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਇਕ ਤਸਕਰ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਹਿਰਾਸਤ ਵਿਚ ਲਿਆ। ਥਾਣਾ ਘਰਿੰਡਾ ਦੇ ਮੁਖੀ ਡਾ. ਸ਼ੀਤਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐੱਸਐੱਸਪੀ ਅੰਮਿ੍ਤਸਰ ਦਿਹਾਤੀ ਦੀਆਂ ਹਿਦਾਇਤਾਂ ਅਨੁਸਾਰ ਅਤੇ ਡੀਐੱਸਪੀ ਅਟਾਰੀ ਦੀ ਯੋਗ ਅਗਵਾਈ ਹੇਠ ਮਿਲੀ ਗੁਪਤ ਸੂਚਨਾ ਦੇ ਅਧਾਰ ‘ਤੇ ਕਰਵਾਈ ਕਰਦਿਆਂ ਉਸ ਨਸ਼ਾ ਤਸਕਰ ਨੂੰ ਹਿਰਾਸਤ ਵਿਚ ਲਿਆ ਗਿਆ ਜੋ ਪਾਕਿ ਸਮੱਗਲਰਾਂ ਦੇ ਸੰਪਰਕ ਵਿਚ ਸੀ।

ਉਨਾਂ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਤਸਕਰ ਪਿੰਡ ਰਾਜਾਤਾਲ ਤਰਫੋਂ ਹੈਰੋਇਨ ਦੀ ਖੇਪ ਲੈ ਕੇ ਆ ਰਿਹਾ ਜਿਸ ‘ਤੇ ਪੁਲਿਸ ਪਾਰਟੀ ਨੇ ਅਟਾਰੀ ਰੇਲਵੇ ਸਟੇਸ਼ਨ ਦੇ ਫਾਟਕਾਂ ਲਾਗੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਉਨਾਂ ਸਕੂਟਰੀ ਨੰਬਰ ਪੀਬੀ-09-ਆਰ-1966 ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਵਿਚੋਂ ਇਕ ਕਿੱਲੋ ਹੈਰੋਇਨ, ਅੱਠ ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਮੋਬਾਇਲ ਫੋਨ ਬਰਾਮਦ ਹੋਇਆ। ਉਨਾਂ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਜਸਬੀਰ ਸਿੰਘ ਪੱਤਰ ਜਗਗੇਵ ਸਿੰਘ ਵਾਸੀ ਪੰਡੋਰੀ ਥਾਣਾ ਲੋਪੋਕੇ ਹੋਈ। ਮੁਲਜਮ ਨੂੰ ਹਿਰਾਸਤ ਵਿਚ ਲੈਣ ਉਪਰੰਤ ਮਾਮਲਾ ਦਰਜ਼ ਕਿ ਤਫਤੀਸ਼ ਜਾਰੀ ਹੈ ਅਤੇ ਇਹ ਖੰਘਾਲਿਆ ਜਾ ਰਿਹਾ ਹੈ ਕਿ ਇਸ ਤਸਕਰ ਦੇ ਸਬੰਧ ਕਿਥੇ-ਕਿਥੇ ਹਨ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News