





Total views : 5596639








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਜਤਿੰਦਰ ਬੱਬਲਾ
ਪੰਜਾਬ ਦੇ ਥਾਣਾ ਝਬਾਲ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਦੋ ਬਾਈਕ ਸਵਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਹੈਰੋਇਨ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਫੜੇ ਗਏ ਬਾਈਕ ਸਵਾਰਾਂ ਨੇ ਆਪਣੀ ਪਛਾਣ ਨੰਦ ਲਾਲ ਨੰਦੂ ਵਾਸੀ ਗੁਰੂਵਾਲੀ, ਅੰਮ੍ਰਿਤਸਰ ਅਤੇ ਵੀਰ ਸੰਭੁਕ ਸਿੰਘ ਉਰਫ਼ ਸੰਭੂ, ਵਾਸੀ ਮਹਿਲ ਰੋਡ, ਅੰਮ੍ਰਿਤਸਰ ਵਜੋਂ ਦੱਸੀ ਹੈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਝਬਾਲ ਵਿੱਚ NDPS ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਝਬਾਲ ਦੇ ਐਸ.ਐਚ.ਓ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸੁਮਿਤ ਜਗਤਪੁਰਾ ਪੁਲ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ‘ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਪਿੱਛੇ ਮੁੜਨ ਲੱਗੇ ਪਰ ਉਨ੍ਹਾਂ ਪੁਲਿਸ ਪਾਰਟੀ ਦੀ ਮਦਦ ਨਾਲ ਉਕਤ ਵਿਅਕਤੀਆਂ ਦਾ ਪਿੱਛਾ ਕਰਕੇ ਕਾਬੂ ਕਰ ਲਿਆ।ਪੁਲਿਸ ਪਾਰਟੀ ਨੇ ਜਦੋਂ ਦੋਵਾਂ ਤਲਾਸ਼ੀ ਲਈ ‘ਤਾਂ ਇਨ੍ਹਾਂ ਦੇ ਕਬਜ਼ੇ ‘ਚੋਂ ਪੁਲਿਸ ਨੇ 1 ਕਿਲੋ 103 ਗ੍ਰਾਮ ਹੈਰੋਇਨ, 80 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਅਤੇ ਇੱਕ ਮੋਟਰਸਾਈਕਲ ਸਪਲੈਂਡਰ PB 02 DK 9790 ਬਰਾਮਦ ਕੀਤਾ ਹੈ।