ਖੇਤੀਬਾੜੀ ਵਿਭਾਗ ਨੇ ਸਰਕਾਰੀ ਸਕੂਲ ਫਤਿਹਗੜ੍ਹ ਸ਼ੁਕਰਚੱਕ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਸੇਮੀਨਾਰ ਲਗਾਇਆ

4677666
Total views : 5510757

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ  ਅਤੇ ਡਾਇਰੈਕਟਰ ਜਸਵੰਤ ਸਿੰਘ ਖੇਤੀਬਾੜੀ ਪੰਜਾਬ ਦੇ ਹੁਕਮਾਂ ਮੁਤਾਬਿਕ ਜਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਬਲਾਕ ਅਫ਼ਸਰ ਡ: ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਲ ਵੇਰਕਾ ਦੇ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਹਰਗੁਰਨਾਦ ਸਿੰਘ ਅਤੇ ਖੇਤੀਬਾੜੀ ਉੱਪ ਨਿਰੀਖਕ ਗੁਰਦੇਵ ਸਿੰਘ ਦੇ ਯਤਨਾਂ ਸਦਕਾ ਪਿੰਡ ਫਤਿਹਗੜ੍ਹ ਸ਼ੂਕਰ ਚੱਕ ਦੇ ਸਕੂਲ ਵਿੱਚ ਵਿਦਿਆਰਥੀਆ ਅਤੇ ਸਕੂਲ ਦੀ ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਦੇ ਸਮੂਹ ਸਟਾਫ ਦੀ ਹਾਜਰੀ ਵਿੱਚ ਸੈਂਟਰਲੀ ਸਪੋਟਰਸ ਸਕੀਮ ਕਰਾਪ ਰੈਜੀਡਿਉ ਮੈਨੇਜਮੈਂਟ ਆਈ ਸੀ ਕੰਪੋਨੈੱਟ ਟਰੇਨਿੰਗ ਕੈਂਪ ਲੱਗਾ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨੂੰ ਪਰੇਰਿਤ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਉਪਰੋਕਤ ਵਿਸ਼ੇ ਸੰਬੰਧੀ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਜਾ ਹੋਰ ਰਹਿੰਦ ਖੂਹੰਦ ਨੂੰ ਸਾੜਨ ਨਾ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ।

ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਬੱਚਿਆ ਨੇ ਕੈਪ ਵਿੱਚ ਭਾਸ਼ਣ ਕਰਦਿਆਂ ਕਿਹਾ ਕਿ ਖੇਤ ਦੀ ਰਹਿੰਦ ਖੂਹੰਦ ਸਾੜਨ ਨਾਲ ਜਿੱਥੇ ਸਾਡੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਉੱਥੇ ਹੀ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ, ਅਤੇ ਕਈ ਵਾਰ ਇਸ ਦਾ ਧੂੰਆ ਅਤੇ ਅੱਗ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ, ਕਿਸਾਨ ਪੂਰੇ ਸਮਾਜ ਲਈ ਸਤਿਕਾਰਯੋਗ ਵੀਰ ਹਨ, ਪੂਰੇ ਸਮਾਜ ਵੱਲੋਂ ਉਸ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਹੈ , ਉਥੇ ਇਹ ਵੀ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਆ ਰਹੇ ਬਦਲਦੇ ਅਸਰ ਸਭ ਤੋਂ ਵੱਧ ਸਾਡੀ ਖੇਤੀ ਤੇ ਹੀ ਹੁੰਦੇ ਹਨ । ਅਤੇ ਅਸੀਂ ਦੇਖਿਆ ਕਿ ਪਿੱਛਲੇ ਦਿਨੀ ਬੇਰੂਤੀਆ ਬਰਸਾਤਾਂ ਨੇ ਕਿਸਾਨਾਂ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਸੀ, ਇਸ ਲਈ ਸਾਨੂੰ ਕੁਦਰਤ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਪਹਿਚਾਣਦਿਆਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ, ਸਰਪੰਚ ਪ੍ਰਦੀਪ ਸਿੰਘ ਨੇ ਵਧੀਆ ਡਰਾਇੰਗ ਅਤੇ ਭਾਸ਼ਣ ਦੇਣ ਵਾਲੇ ਬੱਚਿਆ ਨੂੰ ਇਨਾਮ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਕੈਪ ਵਿੱਚ ਸ਼ਾਮਲ ਬੱਚਿਆ ਨੂੰ ਸੰਦੇਸ਼ ਦਿੱਤਾ ਕਿ ਅਪੋ ਆਪਣੇ ਮਾਪਿਆਂ ਨੂੰ ਅੱਗ ਨਾ ਲਗਾਉਣ ਲਈ ਅਪੀਲ ਕੀਤੀ ਜਾਵੇ, ਸਰਕਲ ਵੇਰਕਾ ਦੇ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕੈਪ ਵਿੱਚ ਆਏ ਹੋਏ ਪਿੰਡ ਦੇ ਸਕੂਲ ਟੀਚਰ, ਸਰਪੰਚ ਨਵਦੀਪ ਕੌਰ ਅਤੇ ਬੱਚਿਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਗੁਰੂਆ ਦੇ ਹੁਕਮਾਂ ਮੁਤਾਬਿਕ ਚਲਣਾ ਚਾਹੀਦਾ ਨਾ ਕਿ ਸਾਨੂੰ ਗੁਰੂਆ ਦੇ ਹੁਕਮਾਂ ਤੋਂ ਉਲਟ ਨਾ ਚੱਲਣ ਦਾ ਸੰਦੇਸ਼ ਦਿੱਤਾ।

Share this News