





Total views : 5645516








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ/ਬਲਵਿੰਦਰ ਸਿੰਘ ਸੰਧੂ
ਸ੍ਰੀ ਹਰਭਜਨ ਸਿੰਘ ਈਟੀਓ ਪੀਡਬਲਿਊਡੀ ਮੰਤਰੀ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਹਲਕਾ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਐਕਸੀਅਨ ਪੀਡਬਲਿਊਡੀ ਹਰਜੋਤ ਸਿੰਘ ਤੇ ਐਸਡੀਓ ਨਿਰਮਲ ਸਿੰਘ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੀਆਂ ਸੜਕਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਮਹਿਜ਼ 17 ਦੇ ਮਹੀਨਿਆਂ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ।
ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ-ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਘੁਮਾਣ ਤੋਂ ਕਰਤਾਰਪੁਰ (ਬਿਆਸ ਰੋਡ) ਸੜਕ ਬਣਨ ਨਾਲ ਇਸ ਪਿੰਡ ਦੇ ਆਸ ਪਾਸ ਦੇ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ। ਉਨਾ ਦੱਸਿਆ ਕਿ ਕਰੀਬ 7 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ 9 ਮਹੀਨੇ ਵਿੱਚ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਵੇਗਾ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਚਹੁਪੱਖੀ ਵਿਕਾਸ ਕਾਰਜ ਕਰਨ ਲਈ ਸਰਕਾਰ ਦ੍ਰਿੜ ਸੰਕਲਪ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਐਂਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਕਈ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।