ਅੰਮ੍ਰਿਤਸਰ ਜਿਲ੍ਹੇ ਵਿੱਚ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 5.50 ਲੱਖ ਤੋਂ ਵੱਧ ਦਾ ਜ਼ੁਰਮਾਨਾ ਪਾਇਆ – ਡਿਪਟੀ ਕਮਿਸ਼ਨਰ

4677808
Total views : 5511234

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


36 ਕਿਸਾਨਾਂ ਦਾ ਕੀਤਾ ਗਿਆ ਲਾਲ ਇੰਦਰਾਜ-ਪਰਾਲੀ ਨੂੰ ਜ਼ਮੀਨ ਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ

ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 223 ਕਿਸਾਨਾਂ ਨੂੰ   5,57,500/- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ ਅਤੇ ਟੀਮਾਂ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ ਤੱਕ ਪਹੁੰਚ ਰਹੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਹੁਣ ਤੱਕ ਸਾਡੀਆਂ ਟੀਮਾਂ ਨੂੰ ਬੀਤੇ ਦਿਨ ਤੱਕ 429 ਥਾਵਾਂ ਤੇ ਅੱਗ ਲੱਗਣ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲੀ ਸੀਜਿਨ੍ਹਾਂ ਵਿਚੋਂ ਵੱਖ-ਵੱਖ ਅਧਿਕਾਰੀਆਂ ਵਲੋਂ 341 ਥਾਵਾਂ ਦਾ ਦੌਰਾ ਕੀਤਾ ਗਿਆ ਹੈ ਅਤੇ 91 ਥਾਵਾਂ ਤੇ ਅੱਗ ਨਹੀਂ ਪਾਈ ਗਈ ਹੈ। ਉਨਾਂ ਦੱਸਿਆ ਕਿ 250 ਥਾਵਾਂ ਤੇ ਅੱਗ ਲੱਗਣ ਦੀ ਪੁਸ਼ਟੀ ਹੋਈ ਹੈ ਅਤੇ 223 ਕਿਸਾਨਾਂ ਨੂੰ 5,57,500/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ 36 ਕਿਸਾਨਾਂ ਦਾ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਵੀ ਦਰਜ਼ ਕੀਤਾ ਗਿਆ ਹੈ ਅਤੇ 27 ਹੋਰ ਕਿਸਾਨਾਂ ਦੇ ਜ਼ੁਰਮਾਨੇ ਲਗਾਏ ਜਾ ਰਹੇ ਹਨ।

ਹਰੇਕ ਸਬ ਡਵੀਜ਼ਨ ਵਿੱਚ ਐਸ ਡੀ ਐਮ ਮੌਕੇ ਉਤੇ ਜਾ ਕੇ ਕਰ ਰਹੇ ਨੇ ਕਾਰਵਾਈ

ਉਨਾਂ ਦੱਸਿਆ ਕਿ 88 ਥਾਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਇਸ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।ਸ੍ਰੀ ਤਲਵਾੜ ਨੇ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਸਾਡੀ ਨਿਗਾਹ ਹਰ ਖੇਤ ਉੱਪਰ ਹੈ ਅਤੇ ਜੋ ਵੀ ਪਰਾਲੀ ਸਾੜੇਗਾਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਸਬ ਡਵੀਜ਼ਨ ਵਿੱਚ ਐਸ .ਡੀ .ਐਮ ਅੱਗ ਲੱਗਣ ਵਾਲੇ ਖੇਤ ਤੱਕ ਪਹੁੰਚ ਕੇ ਕਾਰਵਾਈ ਕਰ ਰਹੇ ਹਨ।

ਉਨਾਂ ਕਿਹਾ ਕਿ ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇਕ ਟਨ ਪਰਾਲੀ ਸਾੜ੍ਹਨ ਨਾਲ ਅਸੀਂ 400ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 2.5 ਕਿਲੋ ਪੋਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਕਰ ਬੈਠਦੇ ਹਾਂ। ਇਸ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜ੍ਹਨ ਦੀ ਥਾਂ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ। ਉਨਾਂ ਕਿਹਾ ਕਿ ਖੇਤੀ ਮਾਹਰਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜ੍ਹਿਆਂ ਦੀ ਗਿਣਤੀ ਵਧਣ ਕਾਰਨ ਫਸਲ ਤੇ ਕੀੜੇ ਮਕੌੜੇ ਦਾ ਹਮਲਾ ਵੀ ਘੱਟ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲੜੀ ਵੱਖ-ਵੱਖ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨਜੋ ਤੁਰੰਤ ਪ੍ਰਭਾਵ ਨਾਲ ਕੰਮ ਕਰਨਗੇ। ਉਨਾਂ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੰਭੀਰ ਮੁੱਦੇ ਤੇ ਸਰਕਾਰ ਦਾ ਸਾਥ ਦੇਣਤਾਂ ਜੋ ਜਮੀਨ ਤੇ ਪੌਣ-ਪਾਣੀ ਨੂੰ ਬਚਾਇਆ ਜਾ ਸਕੇ।

Share this News