





Total views : 5949269







Total views : 5949269ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਹਰਿਆਣਾ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਕਮਰ ਕੱਸ ਰਹੀ ਹੈ। ਪਾਰਟੀ ਨੇ ਪੰਜਾਬ ਦੇ 10 ਮੰਤਰੀਆਂ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ।
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੋਨੀਪਤ ਲੋਕ ਸਭਾ ਹਲਕਾ ਦਾ ਇੰਚਾਰਜ ਲਗਾਇਆ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਕਰਨਾਲ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਕੁਰੂਕਸ਼ੇਤਰ, ਕੁਲਦੀਪ ਸਿੰਘ ਧਾਲੀਵਾਲ ਨੂੰ ਰੋਹਤਕ, ਅਨਮੋਲ ਗਗਨ ਮਾਨ ਨੂੰ ਅੰਬਾਲਾ, ਲਾਲਜੀਤ ਭੁੱਲਰ ਨੂੰ ਭਿਵਾਨੀ ਅਤੇ ਮਹਿੰਦਰਗੜ੍ਹ ਦਾ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਡੀ.ਸੀ.ਪੀ. ਬਲਕਾਰ ਸਿੰਘ ਨੂੰ ਸਿਰਸਾ, ਲਾਲ ਚੰਦ ਕਟਾਰੂਚੱਕ ਨੂੰ ਗੁੜਗਾਓਂ, ਹਿਸਾਰ ਲਈ ਬਲਜਿੰਦਰ ਕੌਰ ਅਤੇ ਫਰੀਦਾਬਾਦ ਲਈ ਬ੍ਰਹਮ ਸ਼ੰਕਰ ਜਿੰਪਾ ਨੂੰ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
