Total views : 5511510
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖੰਨਾ/ਬੀ.ਐਨ.ਈ ਬਿਊਰੋ
ਖੰਨਾ ਪੁਲਿਸ ਜ਼ਿਲ੍ਹੇ ਦੀ ਰੌਣੀ ਚੌਕੀ ‘ਚ ਇੱਕ ਲੜਕੀ ਨਾਲ ਛੇੜਛਾੜ ਦੇ ਮਾਮਲੇ ਦੇ ਦੋਸ਼ ਹੇਠ ਇਸੇ ਚੌਕੀ ਦੇ ਇੰਚਾਰਜ ਬਲਵੀਰ ਸਿੰਘ (ਏਐਸਆਈ) ਅਤੇ ਉਸਦੇ ਸਾਥੀ ਏਐਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵਾਂ ਖ਼ਿਲਾਫ਼ ਪਾਇਲ ਥਾਣੇ ‘ਚ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਕ ਲੜਕੀ ਦਾ ਆਪਣੇ ਪ੍ਰੇਮੀ ਨਾਲ ਝਗੜਾ ਚੱਲ ਰਿਹਾ ਸੀ। ਜਿਸ ਸਬੰਧੀ ਉਸਨੇ ਪੁਲਿਸ ਨੂੰ ਦਰਖਾਸਤ ਦਿੱਤੀ ਸੀ। ਇਸ ਦਰਖਾਸਤ ਦੀ ਜਾਂਚ ਪੁਲੀਸ ਚੌਕੀ ਰੌਣੀ ਦੇ ਇੰਚਾਰਜ ਬਲਵੀਰ ਸਿੰਘ ਕਰ ਰਹੇ ਸਨ।
ਗ੍ਰਿਫਤਾਰ ਕਰਕੇ ਦੋਹਾ ਨੂੰ ਕੀਤਾ ਮੁੱਅਤਲ
ਲੜਕੀ ਦਰਖਾਸਤ ਦੇ ਸਿਲਸਿਲੇ ‘ਚ ਪੁਲੀਸ ਚੌਕੀ ‘ਚ ਆਉਂਦੀ ਜਾਂਦੀ ਸੀ। ਇਸ ਦੌਰਾਨ ਲੜਕੀ ਦਾ ਆਪਣੇ ਪ੍ਰੇਮੀ ਨਾਲ ਰਾਜੀਨਾਮਾ ਹੋ ਗਿਆ। ਇਸਤੋਂ ਬਾਅਦ ਲੜਕੀ ਨੇ ਐਸਐਸਪੀ ਖੰਨਾ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਦੋਸ਼ ਲਾਇਆ ਗਿਆ ਕਿ ਜਦੋਂ ਉਸਨੂੰ ਚੌਕੀ ਬੁਲਾਇਆ ਜਾਂਦਾ ਸੀ ਤਾਂ ਚੌਕੀ ਇੰਚਾਰਜ ਬਲਵੀਰ ਸਿੰਘ ਅਤੇ ਏਐਸਆਈ ਹਰਮੀਤ ਸਿੰਘ ਉਸ ਨਾਲ ਛੇੜਛਾੜ ਅਤੇ ਮਾੜਾ ਵਿਵਹਾਰ ਕਰਦੇ ਸੀ। ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਸੀ।ਐਸ.ਐਸ.ਪੀ ਨੇ ਆਪਣੇ ਪੱਧਰ ’ਤੇ ਜਾਂਚ ਕਰਵਾਈ। ਜਾਂਚ ਵਿੱਚ ਲੜਕੀ ਦੇ ਦੋਸ਼ ਸਹੀ ਪਾਏ ਗਏ।ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ 6 ਅਕਤੂਬਰ ਨੂੰ ਚੌਕੀ ਇੰਚਾਰਜ ਬਲਵੀਰ ਸਿੰਘ ਅਤੇ ASI ਹਰਮੀਤ ਸਿੰਘ ਖ਼ਿਲਾਫ਼ ਪਾਇਲ ਥਾਣੇ ਵਿੱਚ IPC ਦੀ ਧਾਰਾ 354ਏ, 166ਏ,294,506,34 ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਦੋਵਾਂ ਨੂੰ ਇਕੱਠਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਐਸ.ਐਸ.ਪੀਕੌਂਡਲ ਨੇ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਭਾਵੇ ਕੋਈ ਵੀ ਹੋਵੇ, ਕਾਨੂੰਨ ਸਭ ਲਈ ਬਰਾਬਰ ਹੈ।