Total views : 5511537
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ /ਯਾਦਵਿੰਦਰ ਯਾਦਾ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਤਰਨਤਾਰਨ ਦੇ ਹੋਟ ਸਪੋਟ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਖ-ਵੱਖ ਮਾਧਿਅਮ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। । ਇਸ ਲੜੀ ਤਹਿਤ ਬਲਾਕ ਖਡੂਰ ਸਾਹਿਬ ਦੇ ਬੀ ਡੀ ਪੀ ਓ ਦਿਲਬਾਗ ਸਿੰਘ ਕਲੱਸਟਰ ਅਫ਼ਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਦੀਆਂ ਗੰਢਾਂ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ ਗਿਆ ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਕਿਹਾ ਕਿ ਅਸੀਂ ਆਪਣੀ ਸਬ-ਡਵੀਜ਼ਨ ਖਡੂਰ ਸਾਹਿਬ ਅਤੇ ਆਪਣੇ ਜ਼ਿਲੇ ਨੂੰ ਅੱਗ ਤੋਂ ਮੁਕਤ ਕਰਨਾ ਹੈ, ਜਿਸ ਨਾਲ ਸਾਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਪਵੇਗਾ | ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਕਿ ਉਹ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਆਲੂ,ਮਟਰ ਅਤੇ ਕਣਕ ਦੀ ਬਿਜਾਈ ਆਪਣੇ ਫ਼ਸਲੀ ਚੱਕਰ ਅਨੁਸਾਰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਆਲੂ,ਮਟਰ ਦੀ ਬਿਜਾਈ ਕਰਨ ਵਾਲੇ ਕਿਸਾਨ ਮਲਚਰ ਨਾਲ ਪਰਾਲੀ ਨੂੰ ਕੁਤਰਾ ਕਰਕੇ ਰਿਵਰਸੀਬਲ ਪਲੋਅ ਨਾਲ ਫਸਲੀ ਰਹਿਦ ਖੂੰਹਦ ਨੂੰ ਖੇਤਾਂ ਵਿੱਚ ਦਬਾ ਲੈਣ। ਦਿਲਬਾਗ ਸਿੰਘ ਬੀ ਡੀ ਪੀ ਓ ਕਮ ਕਲਸਟਰ ਅਫਸਰ ਨੇ ਕਿਹਾ ਕਿ ਅਸੀਂ ਆਪਣੇ ਬਲਾਕ ਖਡੂਰ ਸਾਹਿਬ ਨੂੰ ਅੱਗ ਤੋਂ ਮੁਕਤ ਬਣਾਉਣਾ ਹੈ ਉਹਨਾਂ ਨੇ ਆਖਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਹਿਰੀਲੇ ਧੂੰਏ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਚਮੜੀ ਅਤੇ ਸਾਹ ਵਾਲੀਆਂ ਬਿਮਾਰੀਆਂ ਫੈਲਦੀਆਂ ਹਨ। ਪਰਾਲੀ ਨੂੰ ਅੱਗ ਲਾਉਣ ਦੇ ਨਾਲ ਸੜਕੀ ਦੁਰਘਟਨਾਵਾਂ ਵੀ ਹੁੰਦੀਆਂ ਹਨ । ਇਸ ਮੌਕੇ ਪੰਚਾਇਤ ਸਕੱਤਰ ਪ੍ਰਭਜੀਤ ਸਿੰਘ ਅਤੇ ਬਲਰਾਜ ਸਿੰਘ ਅਤੇ ਕਿਸਾਨ ਹਾਜ਼ਰ ਸਨ।