ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਸਜਾਏ ਗਏ ਧਾਰਮਿਕ ਦੀਵਾਨ

4678096
Total views : 5511703

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਸਰਾਏ ਅਮਾਨਤ ਖਾਂ /ਗੁਰਬੀਰ ਸਿੰਘ ਗੰਡੀਵਿੰਡ
ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਆਰੰਭ ਕੀਤੇ ਗਏ। ਇਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿੱਚ ਸ਼ੁਸ਼ੋਬਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਬਾਬਾ ਬੁੱਢਾ ਜੀ ਦੇ ਦਰਬਾਰ ਵਿੱਚੋਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਲਿਜਾਇਆ ਗਿਆ।ਜਿਸ ਦੌਰਾਨ ਸੰਗਤਾਂ “ਸਤਿਨਾਮ ਵਾਹਿਗੁਰੂ” ਦਾ ਜਾਪ ਕਰਦੀਆਂ ਪਿੱਛੇ-ਪਿੱਛੇ ਦੀਵਾਨ ਹਾਲ ਤਕ ਪਹੁੰਚੀਆਂ ।
ਨਾਮਵਰ ਧਾਰਮਿਕ ਤੇ ਰਾਜਸੀ ਸ਼ਖਸੀਅਤਾ ਨੇ ਭਰੀ ਹਾਜਰੀ
ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਵੱਖ- ਵੱਖ ਸਕੂਲਾਂ ਦੇ ਬੱਚਿਆਂ ਵਲੋਂ ਅੱਗੇ ਅੱਗੇ ਮਾਰਚ ਪਾਸਟ ਕੀਤਾ ਗਿਆ।ਇਸ ਮੌਕੇ ਧਾਰਮਿਕ ਦੀਵਾਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਜੀ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਕੀਤੀ ਅਤੇ ਮੁੱਖਵਾਕ ਸ੍ਰੀ ਹਰਿਮੰਦਰ ਸਾਹਿਬ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਜੀ ਨੇ ਸੁਣਾਇਆ ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨਾਂ ਨੂੰ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਆਈਆ ਪ੍ਰਮੁੱਖ ਸ਼ਖ਼ਸੀਅਤ ਨੂੰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਤੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਸਨਮਾਨਿਤ ਕੀਤਾ ਗਿਆ। ਧਾਰਮਿਕ ਦੀਵਾਨ ਦਾ ਆਰੰਭਤਾ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਜੀ ਦੇ ਰਾਗੀ ਜਥਾ ਭਾਈ ਬਲਵਿੰਦਰ ਸਿੰਘ ਪੰਡੋਰੀ ਵਲੋਂ ਸ਼ਬਦ ਕੀਰਤਨ ਨਾਲ ਕੀਤੀ।
ਇਸ ਤੋਂ ਬਾਦ ਗਿਆਨੀ ਨਿਸ਼ਾਨ ਨੇ ਕਥਾ ਕੀਤੀ ਅਤੇ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਥਰੀ ਜਥੇ ਵੱਲੋਂ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਜਾ ਰਿਹਾ ਹੈ। 8 ਅਕਤੂਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਿਸ ਵਿੱਚ ਅੰਮ੍ਰਿਤਪਾਣ ਕਰਨ ਵਾਲੇ ਅਭਿਲਾਖੀ ਨੂੰ ਕੰਕਾਰ ਭੇਟਾ ਰਹਿਤ ਦਿੱਤੇ ਜਾਣਗੇ। ਅਤੇ ਸ਼ਾਮ ਦੇ ਸਮੇਂ ਸਕੂਲ ਖੇਡ ਸਟੇਡੀਅਮ ਵਿੱਚ ਨਾਮਵਰ ਕਬੱਡੀ ਟੀਮਾਂ ਵਿੱਚ ਮੈਚ ਕਰਵਾਏ ਜਾਣਗੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ ਜੀ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਭੂਰਾ ਕੋਹਨਾ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਬੇਗ ਸਿੰਘ ,ਬਾਬਾ ਸੋਹਨ ਸਿੰਘ ਕਾਰ ਸੇਵਾ ਵਾਲੇ, ਬਾਬਾ ਹੀਰਾ ਸਿੰਘ ਠੱਠੀ ਖਾਰੇ ਵਾਲੇ, ਬਾਬਾ ਨਿਰੰਜਨ ਸਿੰਘ ਪੰਜਵੜ, ਬਾਬਾ ਜੋਗਾ ਸਿੰਘ ਦਰਾਜਕਿਆ ਵਾਲੇ, ਬਾਬਾ ਬਲਵਿੰਦਰ ਸਿੰਘ, ਬਾਬਾ ਪਰਗਟ ਸਿੰਘ ਪੰਡੋਰੀ, ਭਾਈ ਸਤਨਾਮ ਸਿੰਘ ਖੰਡਾ, ਸਾਬਕਾ ਸਕੱਤਰ ਹਰਜੀਤ ਸਿੰਘ ਲਾਲੂ ਘੂੰਮਣ, ਬਾਬਾ ਗੁਰਸੇਵਕ ਸਿੰਘ ਮਾਤਾ ਭਾਗੋ ਜੀ ਝਬਾਲ ਮੁੱਖ ਸੇਵਾਦਾਰ, ਪਿ੍ੰਸੀਪਲ ਤਰਨਜੀਤ ਸਿੰਘ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਮਨਜੀਤ ਸਿੰਘ ਝਬਾਲ ਖੁਰਦ, ਇਸ ਤੋਂ ਲੱਖਾ ਦੀ ਗਿਣਤੀ ਵਿੱਚ ਦੂਰ ਦੁਰਾਡੇ ਦੀਆਂ ਸੰਗਤਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਦੇ ਦੀਵਾਨ ਹਾਲ ਵਿੱਚ ਹਾਜ਼ਰ ਸਨ।
Share this News