Total views : 5513186
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉੁਪਿੰਦਰਜੀਤ ਸਿੰਘ
ਖਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ. ਐਸ. ਐਸ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਭਾਰਤ ਸਰਕਾਰ ਦੀ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਅਤੇ ਵਿਸ਼ਵ ਵਾਤਾਵਰਣ ਸਿਹਤ ਦਿਵਸ ਦੇ ਸਬੰਧ ’ਚ ਬੂਟੇ ਲਗਾਉਣ ਅਤੇ ਸਾਫ਼ ਤੇ ਸ਼ੁੱਧ ਵਾਤਾਵਰਣ ਲਈ ਹਰੇਕ ਇਨਸਾਨ ਨੂੰ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਜਾਗਰੂਕ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਕੈਂਪਸ ਵਿਖੇ ਪੌਦੇ ਲਗਾਏ।ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਕੁਦਰਤ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿ ਉਹ ਸਾਨੂੰ ਅਥਾਹ ਸੁੰਦਰਤਾ ਅਤੇ ਬਖਸ਼ਿਸ਼ਾਂ ਪ੍ਰਦਾਨ ਕਰ ਰਹੀ ਹੈ, ਇਸ ਲਈ ਇਸਦੀ ਸੰਭਾਲ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਹਰ ਸਾਲ ਘੱਟੋ ਘੱਟ ਇਕ ਰੁੱਖ ਲਗਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਗਲੋਬਲ ਵਾਰਮਿੰਗ ਦੀ ਸਮੱਸਿਆ ਨਾਲ ਲੜਨ ’ਚ ਮਦਦ ਮਿਲੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਖੁਦ ਵੀ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਮੌਕੇ ਐਨ. ਐਸ. ਐਸ. ਵਲੰਟੀਅਰਾਂ ਅਤੇ ਫੈਕਲਟੀ ਨੇ ਉਕਤ ਮੁਹਿੰਮ ’ਚ ਉਤਸ਼ਾਹ ਵਿਖਾਉਂਦਿਆਂ ਭਵਿੱਖ ’ਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਦੀ ਸਹੁੰ ਵੀ ਚੁੱਕੀ। ਸਮਾਗਮ ਦੇ ਅੰਤ ’ਚ ਵਿਦਿਆਰਥੀਆਂ ਨੂੰ ਘਰ ’ਚ ਲਗਾਉਣ ਲਈ ਬੂਟੇ ਦਿੱਤੇ ਗਏ।