ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜੰਡਿਆਲਾ ਅਤੇ ਟਾਂਗਰਾ ਮੰਡੀਆਂ ਦਾ ਕੀਤਾ ਦੌਰਾ

4682484
Total views : 5518376

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਬੱਬੂ ਬੰਡਾਲਾ 

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 305289 ਮੀਟ੍ਰਿਕ ਟਨ ਝੋਨੇ ਅਤੇ ਬਾਸਮਤੀ ਦੀ ਆਮਦ ਹੋਈ ਹੈਜਿਸ ਵਿਚੋਂ 53127 ਮੀਟ੍ਰਿਕ ਟਨ ਝੋਨਾ ਅਤੇ 252162 ਮੀਟ੍ਰਿਕ ਟਨ ਬਾਸਮਤੀ ਦੀ ਆਮਦ ਹੋਈ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਬੀਤੀ ਸ਼ਾਮ ਜੰਡਿਆਲਾ ਅਤੇ ਟਾਂਗਰਾ ਮੰਡੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 57.18 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਕਰਨਾ ਯਕੀਨੀ ਬਣਾਇਆ ਗਿਆ ਹੈ।  ਉਨਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 100 ਫੀਸਦੀ ਲਿਫਟਿੰਗ ਹੋ ਚੁੱਕੀ ਹੈ।

ਕਿਸਾਨਾਂ ਨੂੰ ਬੀਤੀ ਸ਼ਾਮ ਤੱਕ ਝੋਨੇ ਦੀ 57.18 ਕਰੋੜ ਰੁਪਏ ਦੀ ਕੀਤੀ ਅਦਾਇਗੀ – ਡਿਪਟੀ ਕਮਿਸ਼ਨਰ

ਉਨਾਂ ਦੱਸਿਆ ਕਿ ਸਰਕਾਰ ਅਤੇ ਪ੍ਰਾਈਵੇਟ ਏਜੰਸੀਆਂ ਵਲੋਂ ਹੁਣ ਤੱਕ 51855 ਮੀਟ੍ਰਿਕ ਟਨ ਝੋਨੇ ਦੀ ਖਰੀਦ ਅਤੇ 252162 ਮੀਟ੍ਰਿਕ ਟਨ ਬਾਸਮਤੀ ਦੀ ਖਰੀਦ ਕੀਤੀ ਗਈ ਹੈ।ਸ੍ਰੀ ਤਲਵਾੜ ਨੇ ਜੰਡਿਆਲਾ ਅਤੇ ਟਾਂਗਰਾ ਮੰਡੀ ਵਿਖੇ ਕੀਤੇ ਗਏ ਇੰਤਜ਼ਾਮਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡਿਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਬਾਰਦਾਨਾਲਿਫਟਿੰਗਲੇਬਰ ਨੂੰ ਲੈ ਕੇ ਸਾਰੇ ਪ੍ਰਬੰਧ ਬਹੁਤ ਵੱਧੀਆ ਕੰਮ ਕਰ ਰਹੇ ਹਨ ਅਤੇ ਹਰੇਕ ਸਬ ਡਵੀਜਨ ਵਿੱਚ ਐਸ.ਡੀ.ਐਮ. ਬਤੌਰ ਨੋਡਲ ਅਫ਼ਸਰ ਖਰੀਦ ਪ੍ਰਬੰਧ ਦੇਖ ਰਹੇ ਹਨ ਅਤੇ ਉਨਾਂ ਨੂੰ ਮੰਡੀਆਂ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਨੂੰ ਸੁੱਕਾ ਕੇ ਹੀ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਜਿਲ੍ਹਾ ਖੁਰਾਦ ਤੇ ਸਪਲਾਈ ਅਫ਼ਸਰ ਸ: ਅਮਨਜੀਤ ਸਿੰਘਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Share this News