Total views : 5518323
Total views : 5518323
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਰਣਜੀਤ ਸਿੰਘ ਰਾਣਾ
ਜਿਲਾ ਗੁਰਦਾਸਪੁਰ ਅੰਦਰ ਸਟੱਬਲ ਬਰਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਦੇ ਚਲਦਿਆਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਇਕ ਜਿਲਾ ਪੱਧਰੀ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਜਿਲੇ ਦੇ 55 ਹੋਟਸਪੋਟ ਪਿੰਡਾਂ ਦੇ ਪੰਚ ਸਰਪੰਚ, ਨੰਬਰਦਾਰ ਤੇ ਅਗਾਹਵਧੂ ਕਿਸਾਨ ਨੇ ਭਾਗ ਲਿਆ, ਜਿਨਾਂ ਨੂੰ ਡਿਪਟੀ ਕਮਿਸ਼ਨਰ ਨੇ ਅੱਗ ਨਾ ਲਗਾਉਣ ਸਬੰਧੀ ਸਹੁੰ ਵੀ ਚੁਕਵਾਈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਬਲਾਕ ਕੁਆਰਡੀਨੇਟਰ ਨੋਡਲ ਅਫਸਰ, ਅਧਿਕਾਰੀ ਤੇ ਕਰਮਚਾਰੀ ਇਸ ਵਰਕਸ਼ਾਪ ਵਿਚ ਸ਼ਾਮਲ ਹੋਏ।
ਇਸ ਮੌਕੇ ਬਟਾਲਾ ਦੇ ਐਸਡੀਐਮ ਸ੍ਰੀਮਤੀ ਸ਼ਾਇਰੀ ਮਲਹੋਤਰਾ, ਡੇਰਾ ਬਾਬਾ ਨਾਨਕ ਦੇ ਐਸਡੀਐਮ ਅਸ਼ਵਨੀ ਅਰੋੜਾ,ਤਹਿਸੀਲਦਾਰ ਅਭਿਸ਼ੇਕ ਵਰਮਾ, ਜਿਲਾ ਸਿਖਲਾਈ ਅਫਸਰ ਡਾ. ਅਮਰੀਕ ਸਿੰਘ, ਡੀਡੀਪੀਓ ਸਤੀਸ਼ ਕੁਮਾਰ, ਸਹਿਕਾਰੀ ਸਭਾਵਾਂ ਦੇ ਅਸਿਸਟੈਂਟ ਰਜਿਸਟਾਰ, ਬੀਡੀਪੀਓ. ਖੇਤੀਬਾੜੀ ਵਿਭਾਗ ਦੇ ਬਲਾਕ ਅਧਿਕਾਰੀ, ਏਡੀਓ. ਏਈਓ ਤੋ ਹੋਰ ਅਧਿਕਾਰੀ ਮੌਜੂਦ ਸਨ।
ਹਾਟਸਪੋਟ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਸਮੇਤ ਅੱਗ ਰੋਕਣ ਲਈ ਨਿਯੁਕਤ ਕੀਤੇ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ
ਇਸ ਮੌਕੇ ਸੰੰਬੋਧਨ ਕਰਦਿਆਂ ਡਿਪਟੀ ਹਿਮਾਂਸ਼ੂ ਅਗਰਵਾਲ ਨੇ ਸਮੂਹ ਹਾਟਸਪੋਟ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਹੋਰ ਮੋਹਤਬਰ ਕਿਸਾਨਾਂ ਸਮੇਤ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾ ਅੰਦਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਰਹਿੰਦ ਖੂਹੰਦ ਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਦੇ ਕਈ ਵੇਰਵੇ ਦਿੰਦਿਆਂ ਕਿਹਾ ਕਿ ਇਹ ਅੱਗ ਕਿਸੇ ਤਰ੍ਹਾਂ ਲਾਭਦਾਇਕ ਨਹੀਂ ਹੈ। ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਕਈ ਯੋਜਨਾਵਾਂ ਦਾ ਹਵਾਲਾ ਦਿੱਤਾ ਅਤੇ ਕਿਸਾਨਾਂ ਨੂੰ ਮੁੜ ਪੁਰਜੋਰ ਅਪੀਲ ਕੀਤੀ ਕਿ ਹਾਟਸਪਾਟ ਵਾਲੇ ਪਿੰਡਾਂ ਵਿੱਚ ਅੱਗ ਨਹੀ ਲਗਾਈ ਜਾਵੇਗੀ ਤਾਂ ਇਨ੍ਹਾਂ ਪਿੰਡਾਂ ਨੂੰ 1 ਲੱਖ ਦੀ ਵਿਸ਼ੇਸ਼ ਗ੍ਰਾਂਟ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਿਹੜੇ ਕਿਸਾਨ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਵਾਤਾਵਰਣ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਟੱਬਲ ਬਰਨਿੰਗ ਦੀ ਡਿਊਟੀ ਦੇ ਰਹੇ ਜਿਹੜੇ ਅਧਿਕਾਰੀ ਪੂਰੀ ਤਨਦੇਹੀ ਨਾਲ ਚੰਗੀ ਤਰ੍ਹਾਂ ਡਿਊਟੀ ਨਿਭਾਉਣਗੇ ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਅੰਮ੍ਰਿਤਸਰ ਤੋਂ ਅਵਾਜ ਰੰਗਮੰਚ ਟੋਲੀ ਦੇ ਕਲਾਕਾਰਾਂ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਨਾਟਕ ਪੇਸ਼ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਬਟਾਲਾ ਦੀ ਐਸਡੀਐਮ ਸ਼ਾਇਰੀ ਭੰਡਾਰੀ ਨੇ ਆਪਣੇ ਸਬ ਡਵੀਜਨ ਦੇ ਸਮੂਹ ਕਿਸਾਨਾਂ, ਪੰਚਾ ਸਰਪਚਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿੱਚ ਖੇਤਾਂ ਵਿੱਚ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ।
ਜਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚਾ ਜਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਿਨ ਰਾਤ ਇਕ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ ਵਿੱਚ ਲੱਗਾ ਹੋਇਆ ਹੈ ਤਾਂ ਜੋ ਗੁਰਦਾਸਪੁਰ ਜਿਲੇ ਅੰਦਰ ਸਟੱਬਲ ਬਰਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸੂਝਵਾਨ ਕਿਸਾਨਾਂ ਵੱਲੋਂ ਵਿਭਾਗ ਦੀਆਂ ਅਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪੂਰਨ ਆਸ ਹੈ ਕਿ ਇਸ ਵਾਰ ਜਿਲਾ ਗੁਰਦਾਸਪੁਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜਿਲਿਆਂ ਵਿੱਚ ਮੌਹਰੀ ਜਿਲਾ ਹੋਵੇਗਾ।
ਇਸ ਮੌਕੇ ਸਟੇਜ ਸਕੱਤਰ ਦੇ ਫਰਜ ਨਿਭਾਉਦਿਆਂ ਏਡੀਓ ਜੋਬਨਜੀਤ ਸਿੰਘ ਨੇ ਵਿਭਾਗ ਵੱਲੋਂ ਸਟਬਲ ਬਰਨਿੰਗ ਰੋਕਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ। ਇੰਜੀ ਦੀਪਕ ਭਾਰਦਵਾਜ ਨੇ ਕਿਸਾਨਾਂ ਨੂੰ ਰਹਿੰਦ ਖੂਹੰਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਸਬੰਧੀ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਅਤੇ ਸਰਕਾਰ ਵੱਲੋ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਵਿਭਾਗ ਤੋਂ ਆਏ ਡਾ. ਪ੍ਰਭਜੋਤ ਕੌਰ ਕਲਸੀ ਨੇ ਖੇਤਾਂ ਵਿੱਚ ਲਗਾਈ ਜਾਣ ਵਾਲੀ ਅੱਗ ਨਾਲ ਸਿਹਤ ਤੇ ਪੈਂਦੇ ਅਸਰ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਨਾਲ ਪ੍ਰਦੂਸ਼ਨ ਨਾਲ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ।
ਜਿਲਾ ਸਿਖਲਾਈ ਅਫਸਰ ਡਾ ਅਮਰੀਕ ਸਿੰਘ, ਖੇਤੀਬਾੜੀ ਅਫਸਰ ਡਾ. ਪਰਮਬੀਰ ਸਿੰਘ ਕਾਹਲੋਂ, ਕਲਾਨੌਰ ਦੇ ਬੀਪੀਓ ਮਿੱਤਰਮਾਨ ਨੇ ਸੰਬੋਧਨ ਕੀਤਾ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ।
ਇਸ ਮੌਕੇ ਵਿੰਗੀਵਾਈ ਫਾਉਂਡੇਸ਼ਨ ਦੇ ਕਮਲਜੀਤ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫਸਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਵੀਗੀਂਫਾਈ ਫਾਉਂਡੇਸ਼ਨ ਨੇ ਵਾਤਾਵਰਣ ਦੀ ਸ਼ੁਧਤਾ ਬਣਾਏ ਰੱਖਣ ਲਈ ਵਿਸ਼ੇਸ਼ ਮੁਹਿੰਮ ਸ਼ੂਰੂ ਕੀਤੀ ਗਈ ਹੈ, ਜਿਸ ਤਹਿਤ ਜਿਲੇ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਨਾਲ ਹੀ ਜਾਗਰੂਕਤ ਨਾਟਕ ਕਰਵਾ ਕੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।