Total views : 5517789
Total views : 5517789
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਰਣਜੀਤ ਸਿੰਘ ਰਾਣਾ
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਜਿਲੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਹੋਰ ਸ਼ਾਨਦਾਰ ਨਿਵੇਕਲਾ ਉਪਰਾਲਾ ਕਰਦਿਆਂ, ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੱਦੋਵਾਲ ਤੋਂ ਸ਼ਾਮ ਵੇਲੇ ਇਕ ਪ੍ਰਭਾਵਸ਼ਾਲੀ ਜਾਗੋ, ਪੂਰੇ ਉਤਸ਼ਾਹ ਤੇ ਢੋਲ ਢਮੱਕੇ ਨਾਲ ਕੱਢੀ ਗਈ।
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ, ਜਾਗੋ ਵਿੱਚ ਖੁਦ ਮੌਜੂਦ ਰਹੇ, ਉਥੇ ਬਟਾਲਾ ਦੇ ਐਸਡੀਐਮ ਸ੍ਰੀਮਤੀ ਸ਼ਾਇਰੀ ਮਲਹੋਤਰਾ, ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋ, ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ ਅਸ਼ਵਨੀ ਅਰੋੜਾ, ਜਿਲਾ ਸ਼ਿਖਲਾਈ ਅਫਸਰ ਡਾ. ਅਮਰੀਕ ਸਿੰਘ, ਤਹਿਸੀਲਦਾਰ ਅਭਿਸ਼ੇਕ ਵਰਮਾ, ਡੀਡੀਪੀਓ ਸਤੀਸ਼ ਕੁਮਾਰ, ਪਰਮਬੀਰ ਸਿੰਘ ਕਾਹਲੋਂ ਬਲਾਕ ਅਫਸਰ, ਸਮੇਤ ਹੋਰ ਅਧਿਕਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਿਸਾਨਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ
ਇਹ ਜਾਗੋ, ਬੱਦੋਵਾਲ ਤੋਂ ਸ਼ੁਰੂ ਹੋਈ, ਜੋ ਪਿੰਡ ਸਦਾਰੰਗ, ਚੋਣੇ, ਗੰਡੇਕੇ, ਭੋਮਾ, ਬੋਝਾ, ਅਠਵਾਲ,ਸਠਿਆਲਾ ਹੁੰਦੀ ਹੋਈ ਦੇਰ ਸ਼ਾਮ ਘੁੰਮਾਣ ਵਿਖੇ ਸੰਪੰਨ ਹੋਈ। ਇਸ ਰੈਲੀ ਵਿੱਚ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ, ਕਿਸਾਨ ਅਤੇ ਹੋਰ ਆਪਣੀਆਂ ਟਰੈਕਟਰ ਟਰਾਲੀਆਂ ਤੇ ਕਾਰਾਂ ਤੇ ਸਵਾਰ ਹੋ ਕੇ ਸ਼ਾਮਲ ਹੋਏ। ਇਸ ਮੌਕੇ ਸਰਕਾਰੀ ਸਕੂਲ ਬੱਦੋਵਾਲ ਦੇ ਬੱਚਿਆਂ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਾ ਭਰਵਾਂ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਾਗੋ ਕੱਢਣ ਦਾ ਮੁੱਖ ਮੰਤਵ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਜ਼ਿਲ੍ਹਾਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ ਅਤੇ ਇਸ ਲਈ ਕਿਸਾਨ ਸਾਥੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਬਹੁਤ ਸਾਰੇ ਅਗਾਂਹਵਧੂ ਕਿਸਾਨ, ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਸਮੂਹ ਕਿਸਾਨ ਆਪਣਾ ਬਣਦਾ ਯੋਗਦਾਨ ਜਰੂਰ ਪਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਪਰਾਲੀ ਪ੍ਰਬੰਧਨ ਦੇ ਖੇਤੀ ਸੰਦ ਮੌਜੂਦ ਹਨ। ਇਸਤੋਂ ਇਲਾਵਾ ਹਰ ਬਲਾਕ ਵਿੱਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ 1800-180 1852 ਤੇ ਜਾਂ ਖੇਤੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।